Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ

ਅੰਮ੍ਰਿਤਸਰ (ਕੇਸਰੀ ਨਿਊਜ਼ ਨੈੱਟਵਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਓਐਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਬੁਲਾਈ ਗਈ ਧਰਮ ਪ੍ਰਚਾਰ ਕਮੇਟੀ ਦੀ ਇਹ ਇਕੱਤਰਤਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਸੰਦਰਭ ਵਿਚ ਇਸ ਇਕੱਤਰਤਾ ਦੌਰਾਨ ਵਿਚਾਰ ਵਟਾਂਦਰਾ ਕਰਕੇ ਨਿਰਣਾ ਲਿਆ ਜਾਵੇਗਾ, ਤਾਂ ਜੋ ਭਵਿੱਖ ਵਿਚ ਕੌਮ ਅੰਦਰ ਅਜਿਹੀ ਆਪਸੀ ਵਾਦ-ਵਿਵਾਦ ਵਾਲੀ ਸਥਿਤੀ ਨਾ ਬਣੇ।

 

advertise with kesari virasat

Leave a Reply

Your email address will not be published. Required fields are marked *