Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਪੰਥ ਪ੍ਸਿੱਧ ਕੀਰਤਨੀਏ ਅਤੇ ਕਵੀ ਭਾਈ ਸੁਰਿੰਦਰ ਸਿੰਘ ਰਮਤਾ ਦਾ ਦੇਹਾਂਤ

ਜਲੰਧਰ (ਗੁਰਪ੍ਰੀਤ ਸਿੰਘ ਸੰਧੂ) – ਸਿੱਖ ਪੰਥ ਦੇ ਧਾਰਮਿਕ ਗਾਇਕ, ਕਵੀ ਅਤੇ ਕੀਰਤਨੀਏ ਭਾਈ ਸੁਰਿੰਦਰ ਸਿੰਘ ਰਮਤਾ ਰੇਰੂ ਵਾਲੇ ਇਸ ਨਾਸ਼ਵਾਨ ਸੰਸਾਰ ਨੂੰ ਅਲਵਿਦਾ ਆਖਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਪਰਿਵਾਰਕ ਸੂਤਰਾਂ ਅਨੁਸਾਰ ਭਾਈ ਰਮਤਾ ਬੀਤੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਤਖਤ ਸ਼੍ਰੀ ਪਟਨਾ ਸਾਹਿਬ ਦੇ ਪ੍ਬੰਧਕਾਂ ਦੇ ਸੱਦੇ ਉੱਪਰ ਸੰਗਤਾਂ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਇਤਿਹਾਸ ਦੀ ਸਾਂਝਾਂ ਪਾਉਣ ਗਏ ਹੋਏ ਸਨ। 26 ਦਸੰਬਰ ਦੀ ਰਾਤ ਨੂੰ ਅਚਾਨਕ ਤਬੀਅਤ ਵਿਗੜਨ ਕਾਰਨ ਭਾਈ ਰਮਤਾ ਸਦੀਵੀ ਵਿਛੋੜਾ ਦੇ ਗਏ। ਰਮਤਾ ਜੀ ਦੇ ਸਪੁੱਤਰ ਛੱਤਰਪਾਲ ਸਿੰਘ ਰਮਤਾ ਅਤੇ ਹਰਸੰਗੀਤ ਸਿੰਘ ਰਮਤਾ ਅਤੇ ਰਿਸ਼ਤੇਦਾਰ ਮ੍ਰਿਤਕ ਦੇਹ ਲੈ ਕੇ 30 ਦਸੰਬਰ ਦੀ ਰਾਤ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਰੇਰੂ ਪਠਾਨਕੋਟ ਬਾਈਪਾਸ ਚੌਕ ਜਲੰਧਰ ਵਿਖੇ ਪਹੁੰਚ ਗਏ ਹਨ। ਭਾਈ ਸੁਰਿੰਦਰ ਸਿੰਘ ਰਮਤਾ ਦਾ ਅੰਤਿਮ ਸਸਕਾਰ 31 ਦਸੰਬਰ ਨੂੰ ਸ਼ਮਸ਼ਾਨ ਘਾਟ ਰੇਰੂ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ।

ਭਾਈ ਸੁਰਿੰਦਰ ਸਿੰਘ ਰਮਤਾ ਦੇ ਅਚਾਨਕ ਵਿਛੋੜੇ ਤੇ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਰਾਣਾ, ਭਾਈ ਛਨਬੀਰ ਸਿੰਘ,ਡਾਕਟਰ ਗੁਰਬੀਰ ਸਿੰਘ ਗਿੱਲ,ਕਪੂਰਥਲਾ ਭਾਜਪਾ ਜਿਲਾ ਪਰਧਾਨ ਰਣਜੀਤ ਸਿੰਘ ਖੋਜੇਵਾਲ, ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਨਗਰ ਦੇ ਪ੍ਧਾਨ ਜਗਜੀਤ ਸਿੰਘ ਗਾਬਾ, ਕਾਂਗਰਸ ਆਗੂ ਵਿਜੇ ਭਾਟੀਆ ਅਤੇ ਹੋਰ ਪੰਥਕ ਸਖਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Reply

Your email address will not be published. Required fields are marked *