KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਸਾਵਧਾਨ: ਸਾਈਬਰ ਅਪਰਾਧੀ ਵਿਧਾਇਕ ਰਮਨ ਅਰੋੜਾ ਦਾ ਨਾਂਅ ਤੇ  ਲੋਕਾਂ ਨੂੰ ਠੱਗਣ ਦੀਕਰ ਰਹੇ ਸਾਜ਼ਿਸ਼ 

ਸਾਵਧਾਨ: ਸਾਈਬਰ ਅਪਰਾਧੀ ਵਿਧਾਇਕ ਰਮਨ ਅਰੋੜਾ ਦਾ ਨਾਂਅ ਤੇ  ਲੋਕਾਂ ਨੂੰ ਠੱਗਣ ਦੀਕਰ ਰਹੇ ਸਾਜ਼ਿਸ਼ 


ਰਮਨ ਅਰੋੜਾ ਨੇ ਲੋਕਾਂ ਨੂੰ ਅਜਿਹੀਆਂ ਫ਼ੋਨ ਕਾਲਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ, ਕਿਹਾ- ਕਾਲ ਮਿਲਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ।

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-ਜਲੰਧਰ ਸ਼ਹਿਰ ‘ਚ ਕੁਝ ਲੋਕਾਂ ਨੂੰ ਵਿਧਾਇਕ ਰਮਨ ਅਰੋੜਾ ਦਾ ਪੀ.ਏ ਦੱਸਦੇ ਹੋਏ ਵਿਧਾਇਕ ਰਮਨ ਅਰੋੜਾ ਨਾਲ ਗੱਲ ਕਰਵਾਉਣ ਤੋਂ ਬਾਅਦ ਪੈਸੇ ਮੰਗਣ ਲਈ ਫੋਨ ਆਉਣ ਲੱਗੇ ।

ਇਸ ਸਬੰਧੀ ਖੁਦ ਜਾਣਕਾਰੀ ਦਿੰਦਿਆਂ ਵਿਧਾਇਕ ਰਮਨ ਅਰੋੜਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੁਝ ਵਿਅਕਤੀਆਂ ਦਾ ਫ਼ੋਨ ਆਇਆ ਕਿ ਸਾਨੂੰ ਤੁਹਾਡਾ ਪੀਏ ਦੱਸ ਕੇ ਫ਼ੋਨ ਆ ਰਹੇ ਹਨ, ਜਿਸ ‘ਚ ਕੁਝ ਸਮੇਂ ਬਾਅਦ ਫ਼ੋਨ ਕਰਨ ਵਾਲੇ ਨੇ ਉਸ ਨੂੰ ਕਿਸੇ ਹੋਰ ਵਿਅਕਤੀ ਨਾਲ ਗੱਲ ਕਰਨ ਲਈ ਕਿਹਾ, ਜੋ ਆਪਣੀ ਜਾਣ-ਪਛਾਣ ਵਿਧਾਇਕ ਰਮਨ ਅਰੋੜਾ ਵਜੋਂ ਕਰਦਾ ਹੈ ਅਤੇ ਵੱਖ-ਵੱਖ ਤਰੀਕਿਆਂ ਨਾਲ ਗੱਲ ਕਰਕੇ ਪੈਸੇ ਮੰਗ ਰਿਹਾ ਹੈ।

ਵਿਧਾਇਕ ਰਮਨ ਅਰੋੜਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਜਦੋਂ ਅਸੀਂ ਗੱਲ ਕੀਤੀ ਤਾਂ ਸਾਨੂੰ ਸ਼ੱਕ ਹੋਇਆ ਕਿ ਵਿਧਾਇਕ ਰਮਨ ਅਰੋੜਾ ਦੀ ਆਵਾਜ਼ ਨਹੀਂ ਹੈ ਅਤੇ ਸਾਡੇ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਸਾਰੀ ਜਾਣਕਾਰੀ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ।

ਵਿਧਾਇਕ ਰਮਨ ਅਰੋੜਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਫਰਜ਼ ਫੋਨ ਕਾਲਾਂ ਵੱਲ ਧਿਆਨ ਦੇਣ ਅਤੇ ਜਿਵੇਂ ਹੀ ਕਿਸੇ ਨੂੰ ਵੀ ਅਜਿਹੀਆਂ ਫੋਨ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ, ਪੁਲਸ ਜਲਦ ਹੀ ਇਸ ‘ਤੇ ਕਾਰਵਾਈ ਕਰੇਗੀ ਪਰ ਨਾਲ ਹੀ ਲੋਕਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜਕੱਲ੍ਹ ਜਿਸ ਤਰ੍ਹਾਂ ਸਾਈਬਰ ਕ੍ਰਾਈਮ ਹੋ ਰਿਹਾ ਹੈ, ਇਸ ਤਰ੍ਹਾਂ ਦੀ ਕਾਲ ਨੂੰ ਬਹੁਤ ਗੰਭੀਰਤਾ ਨਾਲ ਲਓ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ।

Leave a Reply