KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ...
You are currently viewing ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


RTA Dhaliwal used to collect money through private persons 

 

 

 

 

 

 

 

Arrested after investigation of complaint lodged at Chief Minister’s Anti Corruption Action Line

Chandigarh January 6 (kesari news Network) : The Punjab Vigilance Bureau (VB) during its ongoing campaign campaign against corruption in the state, on Friday arrested a Punjab Civil Services (PCS) officer Narinder Singh Dhaliwal, posted as Regional Transport Authority (RTA) at Ludhiana, for running an organised crime to collect money as bribes from transporters.  

 

 

Disclosing this here today a spokesperson of the state VB said that during the investigations of a complaint lodged at Chief Minister’s Anti Corruption Action Line on 18.11.2022, it was found that he was indulged in collecting bribes through some private persons from different transporters on monthly basis at Ludhiana on the pretext of not issuing challans of their vehicles. 

 

He further informed that the complainant Satnam Singh Dhawan of village Mankawal, Ludhiana district had submitted online complaint against the accused RTA Ludhiana on this helpline with video clips of Punjab Home Guards (PHG) volunteer Bahadar Singh, attached with the said RTA

The VB team verified the evidence and facts of the complaint which have been found true. The probe established that the RTA Narinder Singh Dhaliwal used to collect bribe money on monthly basis through some private persons from different transporters for not issuing their challans. It was found that in the month of December he received bribe money of Rs 4 lakh and out of which he used Rs 1,70,000 for himself and remaining bribe money to the tune of Rs 2,30,000 was handed over to PHG Bahadar Singh. 

During investigations the PHG volunteer disclosed to the VB that being subordinate employee of the RTA and he has to obey the orders of RTA and could produce bribe money of Rs 2,30,000.

In this regard FIR No . 01 dated 6.1.2023 under sections 7, 7-A, 8 of prevention of corruption act and 120-B of IPC registered at VB police station Ludhiana against RTA Narinder Singh Dhaliwal and others.

Today PHG Bahadar Singh has also produced bribe amount of Rs 2,30,000 in vigilance bureau office in the presence of official witnesses which was handed to him by the accused RTA. He would be produced in the local court tomorrow. Further investigation in this case was under progress, he said.

_______

 

ਆਰ.ਟੀ.ਏ. ਧਾਲੀਵਾਲ ਨਿੱਜੀ ਵਿਅਕਤੀਆਂ ਰਾਹੀਂ ਕਰਦਾ ਸੀ ਰਿਸ਼ਵਤ ਵਸੂਲੀ

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤਾ ਗਿਆ ਦੋਸ਼ੀ ਨੂੰ ਗ੍ਰਿਫਤਾਰ

ਚੰਡੀਗੜ, 6 ਜਨਵਰੀ (ਕੇਸਰੀ ਨਿਊਜ਼ ਨੈੱਟਵਰਕ) -: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜਿਲਾ ਲੁਧਿਆਣਾ ਨੇ ਉਕਤ ਆਰ.ਟੀ.ਏ. ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ। ਉਕਤ ਜਾਂਚ ਵਿੱਚ ਪਾਇਆ ਗਿਆ ਕਿ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਉਨਾਂ ਦੇ ਵਾਹਨਾਂ ਦੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਵਸੂਲਦਾ ਸੀ। ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1,70,000 ਰੁਪਏ ਖੁਦ ਵਰਤੇ ਅਤੇ ਬਾਕੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ।

ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ।

 

ਇਸ ਸਬੰਧੀ ਐਫ.ਆਈ.ਆਰ ਨੰ. 01 ਮਿਤੀ 6.1.2023 ਨੂੰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਓਰੋ ਰੇਂਜ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਅੱਜ ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵਲੋਂ ਸੌਪੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply