ਚੰਡੀਗੜ੍ਹ ਦੇ ਸਕੂਲਾਂ ‘ਚ ਵਧੀਆਂ ਸਰਦੀਆਂ ਦੀਆਂ ਛੁੱਟੀਆਂ
ਚੰਡੀਗੜ੍ਹ ਕੇਸਾਰੀ ਨਿਊਜ਼ ਨੈੱਟਵਰਕ: ਚੰਡੀਗੜ੍ਹ ਪ੍ਰਸ਼ਾਸਨ ਨੇ ਸਰਦੀਆਂ ਦੀਆਂ ਛੁੱਟੀਆਂ 8ਵੀਂ ਤਕ ਦੇ ਵਿਦਿਆਰਥੀਆਂ 21 ਜਨਵਰੀ ਤਕ ਵਧਾ ਦਿੱਤੀਆਂ ਹਨ ਜਦੋਂਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਲਾਸਾਂ ਲੱਗਣਗੀਆਂ। ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਇੱਥੇ ਵੀ ਪੰਜਾਬ ਸਰਕਾਰ ਨੇ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ 14 ਜਨਵਰੀ ਤਕ 7ਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਸਨ ਜਦੋਂਕਿ 8ਵੀਂ ਤੋਂ 12 ਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀਆਂ ਰੈਗੂਲਰ ਕਲਾਸਾਂ ਲੱਗ ਰਹੀਆਂ ਹਨ।