ਮੋਹਾਲੀ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਤਜਰਬਾ ਤੇ ਸ਼ਰਤਾਂ ਸਮੇਤ ਸਾਰੀ ਜਾਣਕਾਰੀ ਨੱਥੀ ਲੈਟਰ ‘ਚ ਵਿਸਥਾਰ ਨਾਲ ਦਿੱਤੀ ਗਈ ਹੈ। ਅਰਜ਼ੀਆਂ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ 27 ਜਨਵਰੀ ਸ਼ਾਮ 5.00 ਵਜੇ ਤੋਂ ਪਹਿਲਾਂ ਭੇਜੀਆਂ ਜਾ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪਿਛਲੇ ਢਾਈ ਸਾਲਾਂ ਤੋਂ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸਨ।
ਡਾ. ਯੋਗਰਾਜ ਨੇ ਅਸਤੀਫ਼ੇ ਦਾ ਕਾਰਨ ਨਿੱਜੀ ਦੱਸਿਆ। ਡਾ. ਯੋਗਰਾਜ ਅਗਸਰ 2020 ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਣੇ ਸਨ। ਡਾ. ਯੋਗਰਾਜ ਪੰਜਾਬੀ ਭਾਸ਼ਾ ਵਿਭਾਗ ਦੇ ਪ੍ਰੋਫੈਸਰ ਸਨ ਤੇ ਪੰਜਾਬੀ ਇਸ ਤੋਂ ਪਹਿਲਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਵੀ ਤਾਇਨਾਤ ਰਹੇ। ਉਹ ਯੂਨੀਵਰਸਿਟੀ ‘ਚ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਵੀ ਕੰਮ ਕਰਦੇ ਰਹੇ ਤੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਤੋਂ ਇਲਾਵਾ ਕੇਂਦਰੀ ਲੇਖਕ ਸਭਾ, ਜਲੰਧਰ ਦਾ ਮੈਂਬਰ ਵੀ ਹੈ।