ज़ीरा की शराब फैक्ट्री तुरंत प्रभाव से बंद
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਦਲੇਰੀ ਵਾਲਾ ਸਟੈਂਡ: ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ
ਪੰਜਾਬ ਦਾ ਵਾਤਾਵਰਨ ਤੇ ਇੱਥੋਂ ਦੇ ਲੋਕ ਮੇਰੀ ਤਰਜੀਹ: ਮੁੱਖ ਮੰਤਰੀ
ਚੰਡੀਗੜ੍ਹ, 17 ਜਨਵਰੀ (ਕੇਸਰੀ ਨਿਊਜ਼ ਨੈੱਟਵਰਕ)-:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ।
ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਵਾਤਾਵਰਨ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਕਟਰੀ ਦੇ ਸੂਬੇ ਦੇ ਵਾਤਾਵਰਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਫ਼ੈਕਟਰੀ ਨਾਲ ਇਲਾਕੇ ਦਾ ਵਾਤਾਵਰਨ ਸੰਤੁਲਨ ਵਿਗੜ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਫ਼ੈਕਟਰੀ ਦੇ ਵਾਤਾਵਰਨ ਅਤੇ ਮਨੁੱਖੀ ਜੀਵਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਸ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਵਾਤਾਵਰਨ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਸੰਭਵਕ ਕਦਮ ਚੁੱਕਣਗੇ।
पंजाब का वातावरण और यहाँ के लोग मेरी प्राथमिकताः मुख्यमंत्री
चंडीगढ़, 17 जनवरी
पंजाब के मुख्यमंत्री भगवंत मान ने राज्य के वातावरण को बचाने के लिए ज़ीरा की मालबरो शराब फैक्ट्री को तुरंत प्रभाव से बंद करने का ऐलान किया है।
यह ऐलान करते हुये मुख्यमंत्री ने स्पष्ट तौर पर कहा कि किसी भी व्यक्ति को चाहे वह कितना भी प्रभावशाली क्यों न हो, उसे वातावरण के साथ खिलवाड़ नहीं करने दिया जायेगा। उन्होंने कहा कि जो भी राज्य सरकार की तरफ से निर्धारित नियमों का उल्लंघन करेगा, उसके साथ सख़्ती से निपटा जायेगा। भगवंत मान ने कहा कि यह फ़ैसला वातावरण माहिरों और कानूनी माहिरों के साथ विचार-विमर्श के बाद लिया गया है।
मुख्यमंत्री ने कहा कि इस फैक्ट्री के राज्य के वातावरण पर पड़ने वाले बुरे प्रभावों को ध्यान में रखते हुए इस प्रोजैक्ट को रद्द कर दिया गया है। भगवंत मान ने कहा कि इस फैक्ट्री से इलाके का वातावरण संतुलन बिगड़ सकता था। उन्होंने कहा कि इस फैक्ट्री के वातावरण और मानवीय जीवन पर पड़ने वाले बुरे प्रभावों को देखते हुए राज्य सरकार ने तुरंत प्रभाव से इसको रद्द करने का फ़ैसला किया है।
मुख्यमंत्री ने पंजाब को साफ़-सुथरा, हरा भरा और प्रदूषण मुक्त बनाने के लिए वातावरण प्रदूषण को रोकने के लिए राज्य सरकार की दृढ़ वचनबद्धता दोहराई। उन्होंने स्पष्ट कहा कि राज्य के वातावरण के साथ खिलवाड़ करने की किसी को भी इजाज़त नहीं दी जायेगी। भगवंत मान ने कहा कि वह राज्य और यहाँ के लोगों की भलाई यकीनी बनाने के लिए हर संभव कदम उठाऐंगे।