19 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਚ ਛੁੱਟੀ ਦਾ ਐਲਾਨ’ ਇਸ ਦਿਨ ਸਮੂਹ ਵਿਦਿਅਕ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ ਕੇਸਰੀ ਨਿਊਜ਼ ਨੈੱਟਵਰਕ: ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਬਰਨਾਲਾ ਪ੍ਰਸ਼ਾਸਨ ਵਲੋਂ 19 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਹਰ ਸਾਲ 19 ਜਨਵਰੀ ਨੂੰ ਮਨਾਇਆ ਜਾਂਦਾ ਹੈ, ਇਸ ਲਈ ਪ੍ਰਸ਼ਾਸਨ ਵਲੋਂ 19 ਜਨਵਰੀ 2023 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ, ਜਦੋਂਕਿ ਜਿਨ੍ਹਾਂ ਵਿਦਿਅਕ ਅਦਾਰਿਆਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਤੇ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।