Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਮੁੱਖ ਮੰਤਰੀ ਵੱਲੋਂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਵਿਚ ਨਰਸਿੰਗ ਕਾਲਜ ਸਥਾਪਤ ਕਰਨ ਦਾ ਐਲਾਨ

ਠੀਕਰੀਵਾਲਾ, ਕੇਸਰੀ ਨਿਊਜ਼ ਨੈੱਟਵਰਕ : ਮੁੱਖ ਮੰਤਰੀ ਭਗਵੰਤ ਮਾਨ ਨੇ ਪਰਜਾ ਮੰਡਲ ਲਹਿਰ ਦੇ ਮਹਾਨ ਆਗੂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਠੀਕਰੀਵਾਲ ਵਿਖੇ ਲੜਕੀਆਂ ਦੇ ਸਕੂਲ ਨੂੰ ਨਰਸਿੰਗ ਕਾਲਜ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ। 

ਮੁੱਖ ਮੰਤਰੀ ਜੋ ਅੱਜ ਬਾਬਾ ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ, ਨੇ ਕਿਹਾ ਕਿ ਇਹ ਸੰਸਥਾ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਲੜਕੀਆਂ ਇਸ ਸੰਸਥਾ ਵਿੱਚ ਪੜ੍ਹ ਕੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਨਰਸਿੰਗ ਕਾਲਜ ਜਿੱਥੇ ਇਲਾਕੇ ਦੀਆਂ ਲੜਕੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ, ਉੱਥੇ ਹੀ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸੇਵਾ ਸਿੰਘ ਠੀਕਰੀਵਾਲ ਵੱਲੋਂ ਆਪਣੇ ਜੀਵਨ ਵਿੱਚ ਜਨਤਕ ਸੇਵਾ ਦੇ ਸਥਾਪਤ ਕੀਤੇ ਉੱਚੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਨੇ ਕੁਲੀਨ ਵਰਗ ਦੇ ਵਿਰੁੱਧ ਲੜਾਈ ਲੜੀ ਅਤੇ ਦੇਸ਼ ਨੂੰ ਆਜ਼ਾਦੀ ਦੇ ਰਾਹ ਵੱਲ ਤੋਰਿਆ।ਭਗਵੰਤ ਮਾਨ ਨੇ ਲੋਕਾਂ ਨੂੰ ਇਸ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਕੁਨਬਾਪ੍ਰਸਤੀ ਦੇ ਰੂਪ ਵਿਚ ਨਵੇਂ ਪਨਪੇ ਸਾਮਰਾਜਵਾਦ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਮੁੱਲੇ ਪਾਣੀ ਨੂੰ ਬਚਾਉਣ ਖਾਤਰ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ, ਇਸ ਲਈ ਸੂਬਾ ਸਰਕਾਰ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ ਵਿਸ਼ਵ ਪ੍ਰਸਿੱਧ ਮਾਹਿਰਾਂ ਦੀ ਸਲਾਹ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਬਰਨਾਲਾ ਜ਼ਿਲ੍ਹੇ ਵਿੱਚ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬਦਲਵੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ ਵਾਂਗ ਬਦਲਵੀਆਂ ਫਸਲਾਂ ਦੀ ਖਰੀਦ ਵਿੱਚ ਵੀ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇਗਾ।
lfc
ਸੂਬੇ ਦਾ ਖਜ਼ਾਨਾ ਲੁੱਟਣ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਵਿੱਚ ਜ਼ਮੀਨੀ ਪੱਧਰ ਉਤੇ ਕੋਈ ਕੰਮ ਨਹੀਂ ਹੋਇਆ ਪਰ ਫਿਰ ਵੀ ਸਿਆਸੀ ਆਗੂਆਂ ਨੇ ਸਰਕਾਰੀ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਸਰਕਾਰਾਂ ਨੇ ਜਨਤਾ ਦੀ ਭਲਾਈ ਲਈ ਇਕ ਵੀ ਕਦਮ ਨਹੀਂ ਚੁੱਕਿਆ ਸਗੋਂ ਉਲਟਾ ਟੈਕਸ ਦਾਤਾਵਾਂ ਦਾ ਪੈਸਾ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਲਾਲਚ ਕਾਰਨ ਪੰਜਾਬ ਨੂੰ ਵੱਡਾ ਖਮਿਆਜ਼ਾ ਭੁਗਤਣਾ ਪਿਆ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਗੂ ਨੇ ਹਮੇਸ਼ਾ ਇਹ ਦਾਅਵਾ ਕੀਤਾ ਸੀ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਕਾ ਕਾਂਗਰਸੀ ਆਗੂ ਭਗਵਾਂ ਪਾਰਟੀ ਵਿੱਚ ਸ਼ਾਮਲ ਹੋ ਗਿਆ ਅਤੇ ਕਾਂਗਰਸ ਵਾਂਗ ਉਹ ਭਾਜਪਾ ਦਾ ਖ਼ਜ਼ਾਨਾ ਵੀ ਖਾਲੀ ਕਰ ਦੇਣਗੇ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਦੇ ਜੱਦੀ ਪਿੰਡ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਾਡਲ ਪਿੰਡ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਮੋਹਾਲੀ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ ਅਤੇ ਹਵਾਈ ਅੱਡੇ ਦੀ ਆਮਦ ਉਤੇ ਸ਼ਹੀਦ-ਏ-ਆਜ਼ਮ ਦਾ 35 ਫੁੱਟ ਉੱਚਾ ਬੁੱਤ ਲਾਇਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਪੰਜਾਬ ਵਿਧਾਨ ਸਭਾ ‘ਚ ਮਤਾ ਵੀ ਪਾਸ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ (ਆਹਲਾ ਦਰਜੇ ਦੇ ਸਕੂਲ) ਦੀ ਸਥਾਪਨਾ ਕਰੇਗੀ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਕਾਨਵੈਂਟ ਸਕੂਲਾਂ ਦੇ ਹਮ-ਉਮਰ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਛੇਤੀ ਹੀ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਦੇਸ਼ ਵਿੱਚੋਂ ਮੋਹਰੀ ਹੋਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।  ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।    
मुख्यमंत्री भगवंत मान ने प्रजा मंडल लहर के महान नेता बाबा सेवा सिंह ठीकरीवाला के पैतृक गाँव ठीकरीवाल में लड़कियों के स्कूल को नर्सिंग कालेज में तबदील करने का ऐलान किया। मुख्यमंत्री जो आज बाबा सेवा सिंह ठीकरीवाल की 89वीं पुण्यतिथि के मौके करवाए समागम में शिरकत करने आए थे, ने कहा कि यह संस्था महान शहीद को सच्ची श्रद्धांजलि होगी, जिन्होंने मातृभूमि की रक्षा की ख़ातिर अपनी जान कुर्बान कर दी। उन्होंने कहा कि इससे इलाके की लड़कियाँ इस संस्था में पढ़ कर मैडीकल शिक्षा के क्षेत्र में बढ़िया प्रदर्शन करेंगी। भगवंत मान ने कहा कि यह नर्सिंग कॉलेज जहाँ इलाके की लड़कियों के लिए रोज़गार के नये रास्ते खोलेगा, वहीं बेमिसाल विकास के नये युग की शुरुआत होगी।
CM ANNOUNCES NURSING COLLEGE AT THE NATIVE VILLAGE OF BABA SEWA SINGH THIKRIWALA
मुख्यमंत्री ने लोगों को बाबा सेवा सिंह ठीकरीवाल की तरफ से अपने जीवन में जन सेवा के स्थापित किये उच्च आदर्शों पर चलने का न्योता दिया। उन्होंने कहा कि बाबा सेवा सिंह ठीकरीवाल ने कुलीन वर्ग के विरुद्ध लड़ाई लड़ी और देश को आज़ादी की राह पर चलाया। भगवंत मान ने लोगों को इस महान शहीद के पदचिन्हां पर चलते कुनबाप्रस्ती के रूप में नये पनपे साम्राज्यवाद के विरुद्ध लड़ाई लड़ने की अपील की।
मुख्यमंत्री ने कहा कि पंजाब सरकार राज्य के बहुमूल्य पानी को बचाने की ख़ातिर लगातार प्रयास कर रही है। उन्होंने कहा कि राज्य में पानी का स्तर तेज़ी से घट रहा है, इसलिए राज्य सरकार पानी के स्तर को रिचार्ज करने के लिए विश्व प्रसिद्ध माहिरों की सलाह ले रही है। भगवंत मान ने कहा कि जल्दी ही बरनाला जिले में पानी का स्तर ऊँचा उठाने के लिए पायलट प्रोजैक्ट शुरू किया जायेगा।
मुख्यमंत्री ने कहा कि पंजाब सरकार राज्य में वैकल्पिक फ़सलों को उत्साहित करने के लिए निरंतर प्रयास कर रही है। उन्होंने कहा कि किसानों को उनकी उपज का लाभदायक मूल्य यकीनी बनाने के लिए हर संभव यत्न किये जाएंगे। भगवंत मान ने कहा कि धान की खरीद की तरह वैकल्पिक फसलों की खरीद में भी न्यूनतम समर्थन मूल्य यकीनी बनाया जायेगा।
राज्य का ख़ज़ाना लूटने के लिए पिछली सरकारों की आलोचना करते हुये मुख्यमंत्री ने कहा कि चाहे राज्य में ज़मीनी स्तर पर कोई काम नहीं हुआ परन्तु फिर भी राजनैतिक नेताओं ने सरकारी ख़ज़ाना खाली होने का दावा किया है। उन्होंने कहा कि यह दुख की बात है कि इन सरकारों ने जनता की भलाई के लिए एक भी कदम नहीं उठाया बल्कि उल्टा करदाओं का पैसा लूटा। भगवंत मान ने कहा कि इन नेताओं के लालच के कारण पंजाब को बड़ा नुकसान उठाना पड़ा।
पूर्व वित्त मंत्री मनप्रीत बादल पर व्यंग्य कसते हुये मुख्यमंत्री ने कहा कि इस नेता ने हमेशा यह दावा किया था कि राज्य का ख़ज़ाना खाली है। उन्होंने कहा कि अब यह पूर्व कांग्रेसी नेता भगवा पार्टी में शामिल हो गया और कांग्रेस की तरह वह भाजपा का ख़ज़ाना भी खाली कर देंगे।
मुख्यमंत्री ने यह भी ऐलान किया कि बाबा सेवा सिंह ठीकरीवाल के पैतृक गाँव को अत्याधुनिक सहूलतों के साथ लैस मॉडल गाँव में तबदील किया जायेगा। उन्होंने कहा कि महान आज़ादी संग्रामियों के सम्मान के तौर पर राज्य सरकार की तरफ से पहले ही मोहाली हवाई अड्डे का नाम महान शहीद भगत सिंह के नाम पर रखा गया है और हवाई अड्डे की आमद पर शहीद-ए-आज़म की 35 फीट ऊँची प्रतिमा स्थापित की जायेगी। भगवंत मान ने यह भी कहा कि राज्य सरकार हलवारा हवाई अड्डे का नाम शहीद करतार सिंह सराभा के नाम पर रखने के लिए पंजाब विधान सभा में प्रस्ताव भी पास करेगी।
मुख्यमंत्री ने कहा कि राज्य सरकार विद्यार्थियों को मानक शिक्षा प्रदान करने पर ज़ोर दे रही है। उन्होंने कहा कि सरकार राज्य में ‘स्कूल आफ एमिनेंस’ (उच्च दर्जे के स्कूल) की स्थापना करेगी जिससे सरकारी स्कूलों में पढ़ते विद्यार्थी कान्वेंट स्कूलों के हम-उम्र विद्यार्थियों का मुकाबला कर सकें। भगवंत मान ने कहा कि राज्य जल्दी ही शिक्षा, सेहत और रोज़गार के क्षेत्र में देश में अग्रणी होगा।
मुख्यमंत्री ने आगे कहा कि पंजाब में मैडीकल शिक्षा के प्रसार के लिए राज्य सरकार ने आने वाले पाँच सालों में 16 नये मैडीकल कॉलेज बनाने का फ़ैसला किया है जिससे राज्य में मैडीकल कॉलेजों की कुल संख्या 25 हो जायेगी। इससे राज्य के हर जिले में एक मैडीकल कॉलेज स्थापित हो जायेगा। उन्होंने कहा कि संगरूर के मसतूआना साहिब में संत अतर सिंह स्टेट इंस्टीट्यूट आफ मैडीकल सायंसज़ का नींव पत्थर पहले ही रखा जा चुका है और जल्दी ही इसके निर्माण का काम शुरू हो जायेगा। भगवंत मान ने आगे कहा कि कपूरथला और होशियारपुर में दो और मैडीकल कॉलेजों का काम भी शुरू हो गया है।
advertise with kesari virasat

Leave a Reply

Your email address will not be published. Required fields are marked *