ਪੰਜਾਬ ਨੂੰ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਦੇਸ਼ ਦਾ ਬਿਹਤਰੀਨ ਸੂਬਾ ਬਣਾਉਣਾ ਰਾਜ ਸਰਕਾਰ ਦਾ ਮੁੱਖ ਟੀਚਾ-ਡਾ. ਬਲਜੀਤ ਕੌਰ
ਚੰਡੀਗੜ੍ਹ,ਕੇਸਰੀ ਨਿਊਜ਼ ਨੈੱਟਵਰਕ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਦੇਸ਼ ਦਾ ਬਿਹਤਰੀਨ ਖਿੱਤਾ ਬਣਾਉਣਾ ਹੈ ਜਿਸ ਲਈ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਹੋਣ ਵਾਲੇ ਪ੍ਰੋਜੈਕਟਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਲੋਕ ਭਲਾਈ ਸਕੀਮਾਂ ਲਈ ਲਗਾਏ ਜਾ ਰਹੇ ਕੈਂਪਾਂ ਬਾਰੇ ਸਬੰਧਤ ਹਲਕੇ ਦੇ ਵਿਧਾਇਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਦੇ ਵਿਕਾਸ ਕੰਮਾਂ ਲਈ ਸਰਕਾਰ ਵੱਲੋਂ ਮਿਲਣ ਵਾਲੀ ਗ੍ਰਾਂਟ ਨੂੰ ਪਾਰਦਰਸ਼ੀ ਅਤੇ ਯੌਜਨਾਬੱਧ ਤਰੀਕੇ ਨਾਲ ਵਰਤਿਆ ਜਾਵੇ। ਮੀਟਿੰਗ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕੇ ਨਾਲ ਸਬੰਧਤ ਭਲਾਈ ਯੌਜਨਾਵਾਂ ਅਤੇ ਵਿਕਾਸ ਕੰਮਾਂ ਬਾਰੇ ਕੈਬਨਿਟ ਮੰਤਰੀ ਜਾਣੂ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਸਾ ਸ਼ਹਿਰ ਅੰਦਰ ਸੀਵਰੇਜ਼ ਦੀ ਸਮੱਸਿਆ ਨੂੰ ਨਜਿੱਠਣ ਲਈ ਕੰਮ ਪ੍ਰਕਿਰਿਆ ਅਧੀਨ ਹੈ, ਜਿਸਦਾ ਬਹੁਤ ਜਲਦ ਹਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ ਮਿਲਣ ਵਾਲੀ ਬਕਾਇਆ ਸ਼ਗਨ ਸਕੀਮ ਦੀ ਰਾਸ਼ੀ ਜਲਦ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਗਲਤ ਪਾਏ ਜਾਣ ਵਾਲੇ ਰਾਸ਼ਨ ਕਾਰਡ ਧਾਰਕਾਂ ਦੀ ਕਟੌਤੀ ਕਰਕੇ ਯੌਗ ਅਤੇ ਲੋੜਵੰਦ ਪਰਿਵਾਰਾਂ ਨੂੰ ਹੀ ਸਰਕਾਰ ਦੀ ਆਟਾ ਦਾਲ ਸਕੀਮ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਭ੍ਰਿਸ਼ਟਾਚਾਰ ਨੂੰ ਜੜ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਰਕਾਰੀ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਯੋਗ ਅਤੇ ਲੋੜਵੰਦ ਲੋਕਾਂ ਤੱਕ ਲਾਭ ਪੁਜਦਾ ਕਰਵਾਉਣ ਅਤੇ ਵਿਕਾਸ ਕੰਮਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
पंजाब को सेहत, शिक्षा और विकास पक्ष से देश का बेहतरीन राज्य बनाना राज्य सरकार का मुख्य लक्ष्य- डॉ. बलजीत कौर
चंडीगढ़, केसरी निऊज़ नैट्वरक : मुख्यमंत्री भगवंत सिंह मान के नेतृत्व वाली पंजाब सरकार राज्य के लोगों को मानक सेहत सुविधाएं, शिक्षा और नौजवान पीढ़ी को अधिक से अधिक रोज़गार मुहैया करवाने के साथ-साथ पंजाब के सर्वपक्षीय विकास के लिए वचनबद्ध है। इन विचारों का प्रगटावा सामाजिक न्याय और अधिकारिता, अल्पसंख्यक, सामाजिक सुरक्षा, महिला और बाल विकास मंत्री डॉ. बलजीत कौर ने आज स्थानीय बचत भवन में अलग-अलग विभागीय अधिकारियों के साथ ज़िले में चल रहे विकास कार्यों और भलाई स्कीमों की प्रगति का जायज़ा लेने के लिए रखी मीटिंग के दौरान किया।
कैबिनेट मंत्री डॉ. बलजीत कौर ने प्रशासनिक अधिकारियों को हिदायत की कि पंजाब सरकार लोगों को पारदर्शी और भ्रष्टाचार मुक्त प्रशासन मुहैया करवाने के लिए वचनबद्ध है। उन्होंने समूह विभागीय अधिकारियों और कर्मचारियों को पूरी ईमानदारी और तनदेही से अपनी सेवाएं निभाने के लिए कहा। उन्होंने कहा कि सरकार की तरफ से चलाईं जा रही लोक भलाई स्कीमों का लाभ योग्य और जरूरतमंद लोगों तक पहुंचाना यकीनी बनाया जाये और लोगों को बिना किसी दिक्कत-परेशानी से प्रशासनिक सेवाओं का लाभ मिल सके। उन्होंने कहा कि पंजाब सरकार का लक्ष्य राज्य को सेहत और शिक्षा जैसे बुनियादी क्षेत्रों में देश का बेहतरीन क्षेत्र बनाना है जिसके लिए स्कूलों और अस्पतालों की दशा सुधारने के लिए बड़े स्तर पर काम किया जा रहा है।
कैबिनेट मंत्री ने समूह विभागीय अधिकारियों को ज़िले में मुकम्मल होने वाले प्रोजेक्टों और पंजाब सरकार की हिदायतों पर लोक भलाई स्कीमों के लिए लगाए जा रहे कैंपों के बारे सम्बन्धित हलके विधायकों की हिस्सेदारी यकीनी बनाने के आदेश जारी किये। उन्होंने कहा कि हर हलके के विकास कामों के लिए सरकार की तरफ से मिलने वाली ग्रांट को पारदर्शी और योजनाबद्ध तरीके से इस्तेमाल किया जाये। मीटिंग के दौरान विधायक सरदूलढ़ श्री गुरप्रीत सिंह बणांवाली, विधायक बुढलाडा श्री बुद्ध राम, विधायक मानसा डा. विजय सिंगला ने हलके से सम्बन्धित भलाई योजनाओं और विकास कामों के बारे कैबिनेट मंत्री को अवगत करवाया।
इस मौके पर पत्रकारों के साथ बातचीत करते हुये कैबिनेट मंत्री ने कहा कि मानसा शहर के अंदर सिवरेज की समस्या से निपटने का काम प्रक्रिया अधीन है, जिसका बहुत जल्द हल कर लिया जायेगा। उन्होंने बताया कि जरूरतमंद परिवारों को लड़की के विवाह पर मिलने वाली बकाया शगुन स्कीम की राशि जल्द जारी की जायेगी। उन्होंने बताया कि ज़िले के अंदर गलत पाये जाने वाले राशन कार्ड धारकों की कटौती करके योग्य और जरूरतमंद परिवारों को ही सरकार की आटा दाल स्कीम का लाभ मुहैया करवाया जायेगा। कैबिनेट मंत्री ने एक सवाल का जवाब देते हुये कहा कि आम आदमी पार्टी की सरकार पंजाब में भ्रष्टाचार को जड़ से ख़त्म करने के लिए वचनबद्ध है और किसी भी सरकारी विभाग में भ्रष्टाचार को बिल्कुल सहन नहीं किया जायेगा।
इस मौके पर डिप्टी कमिशनर श्रीमती बलदीप कौर ने कैबिनेट मंत्री डॉ. बलजीत कौर को पंजाब सरकार की लोक भलाई स्कीमों का योग्य और जरूरतमंद लोगों तक लाभ पहुँचता करवाने और विकास कामों को समयबद्ध और पारदर्शी ढंग से करवाने का भरोसा दिया।
इस मौके पर एस. एस. पी. डा. नानक सिंह, चेयरमैन ज़िला योजना बोर्ड श्री चरनजीत सिंह अक्कांवाली, अतिरिक्त डिप्टी कमिशनर (ज) श्री उपकार सिंह, अतिरिक्त डिप्टी कमिशनर (विकास) श्री टी. बैनिथ, एस. डी. एम. मानसा श्री प्रमोद सिंगला, सहायक कमिशनर श्री हरजिन्दर सिंह जस्सल के इलावा अन्य अलग-अलग विभागों के अधिकारी उपस्थित थे।