Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਪੰਜਾਬ ਉਦਯੋਗਾਂ ਤੇ ਹਾਊਸਿੰਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਗਠਨ

ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ : ਸੂਬੇ ਵਿੱਚ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਕਾਰੋਬਾਰ ਕਰਨ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਮਸਲਿਆਂ ਦੇ ਸੁਚਾਰੂ ਨਿਪਟਾਰੇ ਲਈ ‘ਕੋਰ ਗਰੁੱਪ’ ਬਣਾਉਣ ਦਾ ਫੈਸਲਾ ਕੀਤਾ ਹੈ। ਗਰੁੱਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ , ਉਦਯੋਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀਲਿਸਟਜ਼ (ਸੀ.ਆਈ.ਆਈ.) ਦੇ ਮੁੱਖ ਦਫਤਰ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਦਿੱਤੀ।


ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਵਿਭਾਗ ਵੱਲੋਂ ਉਦਯੋਗਪਤੀਆਂ ਨੂੰ 45 ਦਿਨਾਂ ਦੇ ਅੰਦਰ-ਅੰਦਰ ਹਰ ਤਰ੍ਹਾਂ ਦੀ ਮਨਜ਼ੂਰੀ ਦੇਣਾ ਯਕੀਨੀ ਬਣਾਉਣ ਲਈ ਇੱਕ ਪੁਖ਼ਤਾ ਤੇ ਸੁਚਾਰੂ ਵਿਧੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗ ਸਥਾਪਿਤ ਕਰਨ ਦੇ ਚਾਹਵਾਨ ਨਿਵੇਸ਼ਕਾਂ ਨੂੰ ਸੁਖਾਲੇ ਢੰਗ ਨਾਲ ਉਦਯੋਗਿਕ ਪਲਾਟ ਉਪਲਬਧ ਕਰਵਾਉਣ ਲਈ ਵੀ ਯਤਨ ਜਾਰੀ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਸਨਅਤ ਲਿਆਉਣ ਅਤੇ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਪੰਜਾਬ ਵਿੱਚ ਉਦਯੋਗਾਂ ਸਬੰਧੀ ਸ਼ਖਤ ਨੀਤੀ ਹੋਣ ਦੀ ਗੱਲ ਕਬੂਲਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਖ਼ਤ ਨੀਤੀ ਅਤੇ ਇਸ ਦੀ ਪਾਲਣਾ ਨਾ ਹੋਣ ਕਾਰਨ ਹੀ ਸੂਬਾ ਨਵੇਂ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਿੱਚ ਅਸਫ਼ਲ ਰਿਹਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਦੀ ਵੱਡੀ ਸਮਰੱਥਾ ਅਤੇ ਢੁਕਵਾਂ ਮਾਹੌਲ ਮੌਜੂਦ ਹੈ, ਜੋ ਸੂਬੇ ਨੂੰ ਖੁਸ਼ਹਾਲੀ ਦੀਆਂ ਲੀਹਾਂ ’ਤੇ ਪਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇੱਕ ਕਦਮ ਅੱਗੇ ਵਧਦਿਆਂ ਪੰਜਾਬ ਸਰਕਾਰ ਕਾਰੋਬਾਰ ਸਥਾਪਤ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਹੁਣ ਆਸਾਨ ਰਹਿਣ-ਸਹਿਣ ‘ਤੇ ਵੀ ਵਿਸ਼ੇਸ਼ ਧਿਆਨ ਦੇਵੇਗੀ ਤਾਂ ਜੋ ਯੋਗਪਤੀਆਂ ਨੂੰ ਪੰਜਾਬ ਨੂੰ ਆਪਣੇ ਪਿੱਤਰੀ ਰਾਜ ਵਜੋਂ ਚੁਣਨ ਲਈ ਆਕਰਸ਼ਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੱਦੇਨਜ਼ਰ ਮਾਨ ਸਰਕਾਰ ਦੀ ਅਗਵਾਈ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪਹਿਲਾਂ ਹੀ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਅਤੇ ਨਗਰ ਨਿਗਮ ਦੀ ਹਦੂਦ ਤੋਂ ਬਾਹਰ, ਇਕਹਿਰੇ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਇਕਹਿਰੇ ਉਦਯੋਗਾਂ ਦੇ ਮੁਕੰਮਲ ਹੋਣ ਸਬੰਧੀ ਪ੍ਰਮਾਣ ਪੱਤਰ (ਕੰਪਲੀਸ਼ਨ ਸਰਟੀਫਿਕੇਟ) ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ  ਮਨਜ਼ੂਰ ਕਰਵਾਉਣ ਲਈ ਦੋ ਵੱਖ-ਵੱਖ ਵਿਭਾਗਾਂ (ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਫੈਕਟਰੀਜ਼) ਵਿੱਚ ਅਰਜ਼ੀ ਦੇਣ ਦੀ ਲੋੜ ਨਾ ਪਵੇ। ਸ੍ਰੀ ਅਮਨ ਅਰੋੜਾ ਨੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ  ਜਲਦ ਨਿਪਟਾਰੇ ਦਾ ਭਰੋਸਾ ਦਿੱਤਾ।

ਇਸ ਸਾਲ ਫ਼ਰਵਰੀ ਵਿੱਚ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਵਿੱਚ ਸ਼ਾਮਲ ਹੋਣ ਲਈ ਸਮੂਹ ਉਦਯੋਗਪਤੀਆਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ.ਆਈ. ‘ਇਨਵੈਸਟ ਪੰਜਾਬ’ ਦਾ ਇੱਕ ਸੰਸਥਾਗਤ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਸਾਰੇ ਉਦਯੋਗਪਤੀਆਂ ਨੂੰ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ।

ਇਸ ਸਮਾਗਮ ਵਿੱਚ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਸੀ.ਈ.ਓ. ਸ੍ਰੀ ਕਮਲ ਕਿਸ਼ੋਰ ਯਾਦਵ, ਪੁੱਡਾ ਦੀ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਮੁੱਖ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ, ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਸ੍ਰੀ ਅਮਿਤ ਥਾਪਰ ਅਤੇ ਸੀ.ਆਈ.ਆਈ. ਦੇ ਵਾਈਸ ਚੇਅਰਮੈਨ ਡਾ. ਪੀ.ਜੇ. ਸਿੰਘ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ।

lfc

PUNJAB TO CONSTITUTE CORE GROUP TO ADDRESS ISSUES OF INDUSTRIES & H&UD, SAYS AMAN ARORA

In yet another move to promote Ease of Doing Business in the state, Chief Minister Bhagwant Mann led Punjab Government has decided to constitute a Core Group to address issues pertaining to Industries and Housing and Urban Development. The Group will comprise representatives from departments including Housing and Urban Development (H&UD), Industries and other line departments.

This was revealed by Punjab Housing and Urban Development Minister Mr Aman Arora, while interacting with the industrialists at Confederation of Indian Industrialists (CII) Headquarters here on Thursday.

The Cabinet Minister said that the H&UD department has been creating a foolproof mechanism which will ensure industrialists get any kind of permission within 45 days. He said that efforts are also on to make Industrial plots easily available to investors, who want to establish industry in the state.

Mr. Aman Arora said that Mann government has not been leaving any stone unturned to bring industry in the state and emerge Punjab as one of the most favourite destinations for investment in the country. Acknowledging the fact the policy related to industries in Punjab was stringent, he said that due to non-compliance during the previous governments, it has failed to attract industries in the state. Mr Aman Arora said that Punjab has huge potential to cater industries, which will lead the state towards prosperity. He said that going one step ahead, the Punjab Government, apart from promoting ease of doing business, will now focus on ease of living too, which would further attract industrialists to choose Punjab as their home state.

advertise with kesari virasat

To boost the economy and generate employment opportunities in the state, he said that Mann Government has already delegated powers for approval of Building Plans and grant of Completion Certificate of standalone industries including compounding of standalone industries, outside MC Limit, to Director of Factories so that the industrialist need not to apply at two separate departments for getting the Building Plans of their factories approved.

Mr. Aman Arora also listened to the concerns of the industrialists and ensured to resolve these at the earliest. 

Inviting all the industrialists to join the Progressive Punjab Investors’ Summit to be organized this February, he said that CII is an institutional partner with Invest Punjab. “All the industrialists should come together to make the mega event a huge success,” he added.

CEO Punjab Bureau of Investment Promotion Mr. Kamal Kishor Yadav, Chief Administrator PUDA Ms Apneet Riyait, Chief Town Planner Punjab Mr Pankaj Bawa, Chairman CII Punjab Mr. Amit Thapar and Vice Chairman CII Dr. PJ Singh were among the prominent attendees at the meeting.

Leave a Reply

Your email address will not be published. Required fields are marked *