KESARI VIRASAT

ਕੇਸਰੀ ਵਿਰਾਸਤ

Latest news
21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ 
You are currently viewing ਤੇਜ ਵਿਕਾਸ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ-ਮੋਦੀ
Rapid growth provides opportunities for employment and self-employment-Modi

ਤੇਜ ਵਿਕਾਸ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ-ਮੋਦੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ, ਕੇਸਰੀ ਨਿਊਜ਼ ਨੈੱਟਵਰਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁੱਕਰਵਾਰ ਨੂੰ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ‘ਚ ਨਵੇਂ ਭਰਤੀ ਕੀਤੇ ਗਏ ਲਗਭਗ 71,000 ਨਵ-ਨਿਯੁਕਤ ਉਮੀਦਵਾਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਨਿਯੁਕਤੀ ਪੱਤਰ ਵੰਡੇ ਗਏ ਹਨ | ਇਹ ਰੁਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੁਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਪਹਿਲ ਦੇਣ ਦੀ ਪ੍ਰਤੀਬੱਧਤਾ ਦੀ ਪੂਰਤੀ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ, ਜੋ ਰੁਜ਼ਗਾਰ ਸਿਰਜਣ ‘ਚ ਇਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਤੇ ਨੌਜਵਾਨਾਂ ਦਾ ਸਸ਼ਕਤੀਕਰਨ ਕਰਕੇ ਉਨ੍ਹਾਂ ਨੂੰ ਰਾਸ਼ਟਰੀ ਵਿਕਾਸ ‘ਚ ਭਾਈਵਾਲੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ|

ਇਸ ਮੌਕੇ ਆਪਣੇ ਸੰਬੋਧਨ ‘ਚ ਪ੍ਰਧਾਨ ਮੰਤਰੀ ਨੇ ਕਿਹਾ ਕਿ 2023 ਦਾ ਇਹ ਪਹਿਲਾ ਰੁਜ਼ਗਾਰ ਮੇਲਾ 71,000 ਪਰਿਵਾਰਾਂ ਲਈ ਸਰਕਾਰੀ ਖੇਤਰ ‘ਚ ਰੁਜ਼ਗਾਰ ਦਾ ਅਨਮੋਲ ਤੋਹਫ਼ਾ ਲੈ ਕੇ ਆਇਆ ਹੈ | ਉਨ੍ਹਾਂ ਨਵ-ਨਿਯੁਕਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੁਜਗਾਰ ਦੇ ਇਹ ਮੌਕੇ ਨਾ ਸਿਰਫ਼ ਨਿਯੁਕਤੀਆਂ ‘ਚ ਬਲਕਿ ਕਰੋੜਾਂ ਪਰਿਵਾਰਾਂ ‘ਚ ਵੀ ਉਮੀਦ ਦੀ ਇੱਕ ਨਵੀਂ ਕਿਰਨ ਪੈਦਾ ਕਰਨਗੇ | ਪ੍ਰਧਾਨ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਲੱਖਾਂ ਹੋਰ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ ਕਿਉਂਕਿ ਐੱਨ.ਡੀ.ਏ. ਸ਼ਾਸਿਤ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਰੁਜ਼ਗਾਰ ਮੇਲੇ ਨਿਯਮਿਤ ਤੌਰ ‘ਤੇ ਕਰਵਾਏ ਜਾ ਰਹੇ ਹਨ |

lfc

ਬੀਤੇ ਦਿਨ ਆਸਾਮ ਸਰਕਾਰ ਨੇ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਸੀ ਅਤੇ ਜਲਦੀ ਹੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ ਤੇ ਉੱਤਰਾਖੰਡ ਸੂਬਿਆਂ ‘ਚ ਵੀ ਹੋ ਰਹੇ ਹਨ | ਇਹ ਰੁਜਗਾਰ ਮੇਲੇ ਇਸ ਸਰਕਾਰ ਦੀ ਪਛਾਣ ਬਣ ਗਏ ਹਨ ਅਤੇ ਦਰਸਾਉਂਦੇ ਹਨ ਕਿ ਸਰਕਾਰ ਨੇ ਜੋ ਵੀ ਸੰਕਲਪ ਲਿਆ ਹੈ, ਉਸ ਨੂੰ ਸਾਕਾਰ ਕੀਤਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਨਵ-ਨਿਯੁਕਤ ਉਮੀਦਵਾਰਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ‘ਤੇ ਦੇਖ ਸਕਦੇ ਹਨ ਅਤੇ ਉਨ੍ਹਾਂ ਨੋਟ ਕੀਤਾ ਕਿ ਇਨ੍ਹਾਂ ‘ਚੋਂ ਜ਼ਿਆਦਾਤਰ ਆਮ ਪਿਛੋਕੜ ਤੋਂ ਆਏ ਹਨ ਜੋ ਪੰਜ ਪੀੜ੍ਹੀਆਂ ‘ਚ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਨ | ਉਨ੍ਹਾਂ ਕਿਹਾ ਕਿ ਉਮੀਦਵਾਰ ਖੁਸ਼ ਹਨ ਕਿ ਇਕ ਪਾਰਦਰਸ਼ੀ ਤੇ ਸਪੱਸ਼ਟ ਭਰਤੀ ਪ੍ਰਕਿਰਿਆ ਦੁਆਰਾ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣਿਆ ਗਿਆ ਹੈ | ਤੁਸੀਂ ਭਰਤੀ ਪ੍ਰਕਿਰਿਆ ‘ਚ ਇਕ ਵੱਡੇ ਬਦਲਾਅ ਨੂੰ ਮਹਿਸੂਸ ਕੀਤਾ ਹੋਵੇਗਾ, ਇਸ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਤੇ ਗਤੀ ਅੱਜ ਸਰਕਾਰ ਦੇ ਕੰਮਕਾਜ ਦੇ ਹਰ ਪਹਿਲੂ ਨੂੰ ਦਰਸਾਉਂਦੀ ਹੈ |

advertise with kesari virasat

Leave a Reply