ਮਾਸਕੋ ਤੋਂ ਗੋਆ ਜਾ ਰਹੇ ਜਹਾਜ਼ ਨੂੰ ਬੰਬ ਦੀ ਧਮਕੀ’ ਤੋ ਬਾਅਦ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ
ਕੇਸਰੀ ਨਿਊਜ਼ ਨੈੱਟਵਰਕ- ਮਾਸਕੋ ਤੋਂ ਗੋਆ ਜਾ ਰਹੇ ਜਹਾਜ਼ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਜਹਾਜ਼ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨੂੰ ਲੈ ਕੇ ਜਾ ਰਹੀ ਗੋਆ ਚਾਰਟਰਡ ਫਲਾਈਟ ‘ਤੇ ਸ਼ਨੀਵਾਰ ਤੜਕੇ ਬੰਬ ਦੀ ਧਮਕੀ ਮਿਲੀ। ਇਸ ਤੋਂ ਬਾਅਦ ਜਹਾਜ਼ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਗੋਆ ‘ਚ ਉਤਰਨ ਤੋਂ ਪਹਿਲਾਂ ਜਹਾਜ਼ ਨੂੰ ਮੋੜ ਦਿੱਤਾ ਗਿਆ
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਨੇ ਸਵੇਰੇ 4.15 ਵਜੇ ਦੱਖਣੀ ਗੋਆ ਦੇ ਦਾਬੋਲਿਮ ਹਵਾਈ ਅੱਡੇ ‘ਤੇ ਉਤਰਨਾ ਸੀ। ਉਨ੍ਹਾਂ ਕਿਹਾ ਕਿ ਅਜ਼ੂਰ ਏਅਰ ਦੁਆਰਾ ਸੰਚਾਲਿਤ ਉਡਾਣ (AZV2463) ਨੂੰ ਭਾਰਤੀ ਹਵਾਈ ਖੇਤਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਮੋੜ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਦਾਬੋਲਿਮ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਦੁਪਹਿਰ 12.30 ਵਜੇ ਜਹਾਜ਼ ‘ਚ ਬੰਬ ਰੱਖੇ ਜਾਣ ਬਾਰੇ ਈ-ਮੇਲ ਮਿਲੀ, ਜਿਸ ਤੋਂ ਬਾਅਦ ਉਡਾਣ ਨੂੰ ਮੋੜ ਦਿੱਤਾ ਗਿਆ।
ਮਾਸਕੋ-ਗੋਆ ਫਲਾਈਟ ਦੀ ਜਾਮਨਗਰ ‘ਚ ਹੋਈ ਸੀ ਲੈਂਡਿੰਗ
ਜ਼ਿਕਰਯੋਗ ਹੈ ਕਿ ਇਹ ਘਟਨਾ ਅਜਿਹੇ ਸਮੇਂ ‘ਚ ਵਾਪਰੀ ਹੈ, ਜਦੋਂ ਪਿਛਲੇ ਹਫਤੇ ਮਾਸਕੋ ਤੋਂ ਗੋਆ ਜਾ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਮਾਸਕੋ-ਗੋਆ ਫਲਾਈਟ ਨੇ ਗੁਜਰਾਤ ਦੇ ਜਾਮਨਗਰ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਸੀ।