ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ’ ਵਜ੍ਹਾ ਹੈਰਾਨ ਕਾਰਨ ਵਾਲੀ
ਨਵੀਂ ਦਿੱਲੀ, ਕੇਸਰੀ ਨਿਊਜ਼ ਨੈੱਟਵਰਕ : ਤਾਮਿਲਨਾਡੂ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅਧਿਆਤਮਕ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਕਾਰਨ ਰਵੀਸ਼ੰਕਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਰਵੀਸ਼ੰਕਰ ਇੱਥੇ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ।
ਜਾਣਕਾਰੀ ਮੁਤਾਬਕ ਰਵੀਸ਼ੰਕਰ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਨੇ ਇਰੋਡ ਦੇ ਸਤਯਮੰਗਲਮ ‘ਚ ਐਮਰਜੈਂਸੀ ਲੈਂਡਿੰਗ ਹੋਈ ਹੈ। ਇਸ ਹੈਲੀਕਾਪਟਰ ‘ਚ ਰਵੀਸ਼ੰਕਰ ਤੋਂ ਇਲਾਵਾ ਚਾਰ ਹੋਰ ਲੋਕ ਵੀ ਸਵਾਰ ਸਨ। ਸਾਰੇ ਯਾਤਰੀ ਸੁਰੱਖਿਅਤ ਹਨ। 50 ਮਿੰਟਾਂ ਬਾਅਦ ਜਦੋਂ ਮੌਸਮ ਸਾਫ਼ ਹੋਇਆ ਤਾਂ ਹੈਲੀਕਾਪਟਰ ਨੇ ਦੁਬਾਰਾ ਉਡਾਣ ਭਰੀ।