KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing PM-KISAN ਯੋਜਨਾ ਦੇ ਤਹਿਤ 2.2 ਲੱਖ ਕਰੋੜ ਰੁਪਏ ਦਾ ਨਿਵੇਸ਼, ਪੇਂਡੂ ਵਿਕਾਸ ‘ਤੇ ਧਿਆਨ ਕੇਂਦਰਿਤ
PM-KISAN ਯੋਜਨਾ ਦੇ ਤਹਿਤ 2.2 ਲੱਖ ਕਰੋੜ ਰੁਪਏ ਦਾ ਨਿਵੇਸ਼, ਪੇਂਡੂ ਵਿਕਾਸ 'ਤੇ ਧਿਆਨ ਕੇਂਦਰਿਤ

PM-KISAN ਯੋਜਨਾ ਦੇ ਤਹਿਤ 2.2 ਲੱਖ ਕਰੋੜ ਰੁਪਏ ਦਾ ਨਿਵੇਸ਼, ਪੇਂਡੂ ਵਿਕਾਸ ‘ਤੇ ਧਿਆਨ ਕੇਂਦਰਿਤ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ, ਕੇਸਰੀ ਨਿਊਜ਼ ਨੈੱਟਵਰਕ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੇ PM-KISAN ਯੋਜਨਾ ਤਹਿਤ 2.2 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਕੰਮਾਂ ਲਈ ਬੈਂਕਾਂ ਤੋਂ ਕਰਜ਼ਾ ਲੈਣਾ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਇਸ ਦੀ 13ਵੀਂ ਕਿਸ਼ਤ ਜਲਦੀ ਮਿਲਣ ਦੀ ਸੰਭਾਵਨਾ ਵੀ ਵਧ ਗਈ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਕਿ ਇਸ ਵਾਰ ਸਰਕਾਰ ਪੇਂਡੂ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਜਾ ਰਹੀ ਹੈ ਅਤੇ ਇਹ ਖਬਰ ਲੋਕਾਂ ਲਈ ਖੁਸ਼ਖਬਰੀ ਲੈ ਕੇ ਆਈ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਵਿੱਚ ਦੇਸ਼ ਦੇ ਕਰੀਬ 12 ਕਰੋੜ ਕਿਸਾਨ ਪਰਿਵਾਰਾਂ ਨੂੰ ਲਾਭ ਮਿਲਦਾ ਹੈ ਅਤੇ ਹਰ ਸਾਲ ਛੇ ਹਜ਼ਾਰ ਰੁਪਏ ਤਿੰਨ ਕਿਸ਼ਤਾਂ ਦੇ ਰੂਪ ਵਿੱਚ ਟਰਾਂਸਫਰ ਕੀਤੇ ਜਾਂਦੇ ਹਨ।

lfc

ਜਲਦੀ ਆਉਣ ਵਾਲੀ ਹੈ 13ਵੀਂ ਕਿਸ਼ਤ

ਜਿਵੇਂ ਕਿ ਪਹਿਲਾਂ ਦੱਸਿਆ ਗਿਆ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ, ਹਰ ਸਾਲ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਦਾ ਭੁਗਤਾਨ ਕੀਤਾ ਜਾਂਦਾ ਹੈ। ਇਸ ਤਰ੍ਹਾਂ ਹੁਣ ਤਕ ਇਸ ਸਕੀਮ ਦੀਆਂ 12 ਕਿਸ਼ਤਾਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਚੁੱਕੀਆਂ ਹਨ। ਇਸ ਨਾਲ ਹੁਣ 13ਵੀਂ ਕਿਸ਼ਤ ਦੀ ਅਦਾਇਗੀ ਦਾ ਇੰਤਜ਼ਾਰ ਹੈ। ਇਸ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2000 ਰੁਪਏ ਆਉਣ ਦੀ ਸੰਭਾਵਨਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫਰਵਰੀ ਦੇ ਪਹਿਲੇ ਹਫਤੇ ‘ਚ ਜਮ੍ਹਾ ਹੋ ਸਕਦਾ ਹੈ।

adv

ਇਸ ਤਰ੍ਹਾਂ ਲੈ ਸਕਦੇ ਹੋ 13ਵੀਂ ਕਿਸ਼ਤ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ 13ਵੀਂ ਕਿਸ਼ਤ ਲੈਣ ਲਈ ਕੁਝ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਇਸ ਤਹਿਤ ਸਭ ਤੋਂ ਪਹਿਲਾਂ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰਨੀ ਹੋਵੇਗੀ। ਕਿਸਾਨ ਬਾਇਓਮੈਟ੍ਰਿਕ ਅਧਾਰਤ ਈ-ਕੇਵਾਈਸੀ ਲਈ ਆਪਣੇ ਨਜ਼ਦੀਕੀ CSC ਕੇਂਦਰਾਂ ਤਕ ਪਹੁੰਚ ਕਰ ਸਕਦੇ ਹਨ। ਇਸ ਤੋਂ ਬਾਅਦ PM ਕਿਸਾਨ ਦੀ ਵੈੱਬਸਾਈਟ ‘ਤੇ ਆਪਣਾ ਆਧਾਰ ਕਾਰਡ ਨੰਬਰ, ਕੈਪਚਾ ਕੋਡ ਤੇ PM ਕਿਸਾਨ ਖਾਤੇ ਨਾਲ ਜੁੜਿਆ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ। OTP ਜਨਰੇਟ ਹੋਣ ਤੋਂ ਬਾਅਦ ਕੇਵਾਈਸੀ ਪੂਰਾ ਹੋ ਜਾਵੇਗਾ।

advertise with kesari virasat

Leave a Reply