KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਵੰਦੇ ਭਾਰਤ ਟਰੇਨ ਦੀ ਸਫਲਤਾ ਤੋਂ ਬਾਅਦ’ ਬਹੁਤ ਜਲਦ ਸ਼ੁਰੂ ਹੋਵੇਗੀ ਵੰਦੇ ਮੈਟਰੋ ਟਰੇਨ
After the success of Vande Bharat Train, Vande Metro Train will start very soon

ਵੰਦੇ ਭਾਰਤ ਟਰੇਨ ਦੀ ਸਫਲਤਾ ਤੋਂ ਬਾਅਦ’ ਬਹੁਤ ਜਲਦ ਸ਼ੁਰੂ ਹੋਵੇਗੀ ਵੰਦੇ ਮੈਟਰੋ ਟਰੇਨ


ਨਵੀਂ ਦਿੱਲੀ, ਕੇਸਰੀ ਨਿਊਜ਼ ਨੈਟਵਰਕ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਕੇਂਦਰੀ ਬਜਟ 2023 ਪੇਸ਼ ਕੀਤਾ ਹੈ। ਬਜਟ ਵਿੱਚ ਰੇਲਵੇ ਲਈ 2.40 ਲੱਖ ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਬਜਟ ਪੇਸ਼ ਹੋਣ ਤੋਂ ਬਾਅਦ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨ ਦੀ ਸਫਲਤਾ ਤੋਂ ਬਾਅਦ ਹੁਣ ਰੇਲਵੇ 2024-25 ਤੱਕ ਵੰਦੇ ਮੈਟਰੋ ਟਰੇਨ ਸ਼ੁਰੂ ਕਰਨ ਜਾ ਰਿਹਾ ਹੈ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਵੰਦੇ ਮੈਟਰੋ ਸ਼ਹਿਰਾਂ ਵਿੱਚ 50-60 ਕਿਲੋਮੀਟਰ ਦੀ ਦੂਰੀ ਤੈਅ ਕਰਨ ਦਾ ਸੰਕਲਪ ਲੈ ਕੇ ਆ ਰਹੀ ਹੈ। ਇਸ ਸਾਲ ਪ੍ਰੋਡਕਸ਼ਨ ਅਤੇ ਡਿਜ਼ਾਈਨ ਦਾ ਕੰਮ ਕੀਤਾ ਜਾਵੇਗਾ। ਅਗਲੇ ਸਾਲ ਤੋਂ ਇਸ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ। ਰੇਲ ਮੰਤਰੀ ਨੇ ਦੱਸਿਆ ਕਿ ਵੰਦੇ ਮੈਟਰੋ 125 ਤੋਂ 130 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲੇਗੀ। ਇਸ ਦਾ ਡਿਜ਼ਾਈਨ ਮੁੰਬਈ ਸਬ-ਅਰਬਨ ਦੀ ਤਰਜ਼ ‘ਤੇ ਹੋਵੇਗਾ। ਹਾਲਾਂਕਿ ਵੰਦੇ ਮੈਟਰੋ ‘ਚ ਟਾਇਲਟ ਦੀ ਸਹੂਲਤ ਨਹੀਂ ਹੋਵੇਗੀ।

advertise with kesari virasat

Leave a Reply