KESARI VIRASAT

ਕੇਸਰੀ ਵਿਰਾਸਤ

Latest news
21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ 
You are currently viewing ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ ‘ਤੇ ਸੂਬਾ ਪੱਧਰੀ  ਛਾਪੇਮਾਰੀ
200 POLICE PARTIES CARRIED OUT CASO AT HIDEOUTS LINKED WITH BOTH CRIMINALS

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ ‘ਤੇ ਸੂਬਾ ਪੱਧਰੀ ਛਾਪੇਮਾਰੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ, ਕੇਸਰੀ ਨਿਊਜ਼ ਨੈੱਟਵਰਕ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ’ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
lfc

ਉਨਾਂ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ  ਬਾਅਦ, ਬਣਾਈ ਗਈ ਸੀ । ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
adv
ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।  ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ  510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।

advertise with kesari virasat

Leave a Reply