KESARI VIRASAT

ਕੇਸਰੀ ਵਿਰਾਸਤ

Latest news
ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ...
You are currently viewing ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ
Punjab becomes the first state in India to start a biofertilizer laboratory

ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ ਕੇਸਰੀ ਨਿਊਜ਼ ਨੈੱਟਵਰਕ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਵੱਲੋਂ ਅੱਜ ਮਿਤੀ 03-02-2023 ਨੂੰ ਸਿਟਰਸ ਅਸਟੇਟ , ਹੁਸ਼ਿਆਰਪੁਰ ਵਿਖੇ ਬਾਗਬਾਨੀ ਵਿਭਾਗ ਅਧੀਨ ਬਾਇਓਫਰਟੀਲਾਈਜ਼ਰ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ।
adv
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵੱਲੋਂ ਰਾਜ ਵਿੱਚ ਜਿਮੀਦਾਰਾਂ ਦੇ ਰਸਾਇਣਿਕ ਖਾਦਾਂ ਪ੍ਰਤੀ ਖਰਚਿਆਂ ਨੂੰ ਘਟਾਉਣ ਅਤੇ ਧਰਤੀ ਨੂੰ ਇਨ੍ਹਾਂ ਰਸਾਇਣਾਂ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਲਾਗਤ ਨਾਲ ਇਸ ਲਬੋਰਟਰੀ ਨੂੰ ਤਿਆਰ ਕੀਤਾ ਗਿਆ ਹੈ। ਮੰਤਰੀ  ਨੇ ਦੱਸਿਆ ਕਿ ਇਸ ਲੈਬਾਰਟਰੀ ਵਿੱਚ ਭਾਰਤ ਸਰਕਾਰ ਦੀ ਸੰਸਥਾ ICAR-IARI ਨਾਲ ਐਮ.ਓ.ਯੂ ਰਾਹੀਂ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਜਿਵੇਂ ਕਿ (Azotobacter Carrier based, PSB Carrier Based, Azotobacter liquid formulation, PSB liquid formulation, Potassium solubilizing bacteria, (KSB) liquid formulation, Zinc solubilizing bacteria (ZSB) liquid formulation, NPK providing liquid formulation, AM fungi, IARI Compost inoculant, Trichoderma virdi) ਤਿਆਰ ਕੀਤੀਆਂ ਜਾਣਗੀਆਂ, ਜੋ ਕਿ ਕਿਸਾਨ ਭਾਈਚਾਰੇ ਨੂੰ ਮੰਗ ਅਨੁਸਾਰ ਵਾਜਬ ਰੇਟਾਂ ਤੇ ਜਿਲ੍ਹਾ ਪੱਧਰ ਤੇ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਿਮੀਦਾਰਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਬਾਗਵਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਕੇ ਮੁਹੱਈਆ ਕਰਵਾਈ ਜਾਵੇਗੀ।


lfc
ਜੌੜਾਮਾਜਰਾ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਦੇ ਅਦਾਰੇ ICAR-IARI ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਤਿ ਆਧੁਨਿਕ ਲੈਬਾਰਟਰੀ ਤੋਂ ਤਿਆਰ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਿਕ ਖਾਦਾਂ ਦੀ ਵਰਤੋਂ 15-20% ਘਟਾਈ ਜਾ ਸਕਦੀ ਹੈ, ਜਿਸ ਨਾਲ ਜਿਮੀਦਾਰ ਦੀ ਆਮਦਨ ਵਿੱਚ ਸਿੱਧੇ ਤੌਰ ਤੇ ਵਾਧਾ ਹੋਵੇਗਾ। ਮੰਤਰੀ ਜੀ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ, ਜਿਸ ਵੱਲੋਂ ਰਾਜ ਦੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਇਸ ਅਤਿ ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ ਦੀ ਸਥਾਪਨਾ ਕੀਤੀ ਹੈ।

ਜੌੜਾਮਾਜਰਾ ਨੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਲੈਬਾਰਟਰੀ ਵਿਖੇ ਤਿਆਰ ਕੀਤੀਆਂ ਜਾਣ ਵਾਲੀਆਂ ਜੈਵਿਕ ਖਾਦਾਂ ਨੂੰ ਆਪਣੇ ਖੇਤਾਂ ਵਿੱਚ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ, ਰੈਵੀਨਿਊ, ਰੀਹੈਬਲੀਟੇਸ਼ਨ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਮੰਤਰੀ ਪੰਜਾਬ ਨੇ ਬਾਗਵਾਨੀ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਲਈ ਇੱਕ ਲਾਹੇਵੰਦ ਕਦਮ ਦੱਸਿਆ।

ਉਦਘਾਟਨ ਸਮੇਂ ਸ. ਜੈ ਕਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ, ਸ਼੍ਰੀ ਬ੍ਰਹਮ ਸ਼ੰਕਰ ਜਿੰਪਾ, ਰੈਵੀਨਿਊ, ਰੀਹੈਬਲੀਟੇਸ਼ਨ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਮੰਤਰੀ ਪੰਜਾਬ, ਸ. ਕਰਮਵੀਰ ਸਿੰਘ ਘੁੰਮਣ, ਐਮ.ਐਲ.ਏ, ਦਸੂਹਾ, ਸ. ਰਵਜੋਤ ਸਿੰਘ, ਐਮ.ਐਲ.ਏ, ਸਾਮ ਚੁਰਾਸੀ, ਸ. ਜਸਵੀਰ ਸਿੰਘ ਰਾਜਾ ਗਿੱਲ, ਐਮ.ਐਲ.ਏ, ਉੜਮੁੜ, ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ, ਸ਼੍ਰੀ ਜਸਵਿੰਦਰ ਸਿੰਘ,   ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ,ਉਪ ਡਾਇਰੈਕਟਰ ਬਾਗਬਾਨੀ, ਹੁਸ਼ਿਆਰਪੁਰ, ਡਾ. ਬਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਮੁੱਖ ਕਾਰਜਕਾਰੀ ਅਫਸਰ, ਸਿਟਰਸ ਅਸਟੇਟ, ਹੁਸ਼ਿਆਰਪੁਰ, ਸ਼੍ਰੀ ਜਸਪਾਲ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਮੁੱਖ ਕਾਰਜਕਾਰੀ ਅਫਸਰ, ਸਿਟਰਸ ਅਸਟੇਟ, ਭੂੰਗਾ ,ਸ਼੍ਰੀ ਵਿਕਰਮ ਵਰਮਾ, ਬਾਗਬਾਨੀ ਵਿਕਾਸ ਅਫਸਰ-ਕਮ-ਲੈਬਾਰਟਰੀ ਇੰਚਾਰਜ, ਸਿਟਰਸ ਅਸਟੇਟ, ਹੁਸ਼ਿਆਰਪੁਰ ਆਦਿ ਹੋਰ ਪਤਵੰਤੇ ਸੱਜਣ ਸ਼ਾਮਲ ਸਨ।

advertise with kesari virasat

Leave a Reply