KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੀ.ਐਸ.ਪੀ.ਸੀ.ਐਲ. ਦਾ ਜੇਈ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
Vigilance Bureau nabs Sanitary Inspector for taking Rs 4000 bribe from a ragpicker

ਪੀ.ਐਸ.ਪੀ.ਸੀ.ਐਲ. ਦਾ ਜੇਈ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ


ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

adv

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇਈ ਨੇ ਫਿਰੋਜ਼ਪੁਰ ਦੇ ਪਿੰਡ ਮੋਠਾਂ ਵਾਲਾ ਵਿੱਚ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਪਾਸੋਂ ਚਾਰ ਕਿਸ਼ਤਾਂ ਵਿੱਚ 20,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਵੱਖ-ਵੱਖ ਸਮੇਂ ‘ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਅਤੇ ਵੀਡੀਓ ਕਲਿੱਪ ਵੀ ਬਣਾ ਲਈ ਸੀ ਜੋ ਉਨਾਂ ਸ਼ਿਕਾਇਤ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫਤੀਸ਼ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਮੁਲਜ਼ਮ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

advertise with kesari virasat

Leave a Reply