ਜਲੰਧਰ, ਕੇਸਰੀ ਨਿਊਜ਼ ਨੈੱਟਵਰਕ : ਸੀਟੀ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਵੱਲੋਂ ਭਾਰਤੀ ਮਿਠਾਈਆਂ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ ਕੁੱਲ 10 ਪਕਵਾਨ ਜਿਵੇਂ ਮੋਦਕ, ਗੁਜੀਆ, ਕਾਲਾਕੰਦ, ਰਸਗੁੱਲਾ, ਗੁਲਾਬ ਜਾਮੁਨ, ਜਲੇਬੀ, ਬੇਸਨ ਬਰਫੀ, ਕਾਲਾ ਜਾਮੁਨ ਸਿਖਾਇਆ ਗਿਆ ਅਤੇ ਤਿਆਰ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਕੁੱਲ 30 ਵਿਦਿਆਰਥੀਆਂ ਨੇ ਭਾਗ ਲਿਆ।
ਵਰਕਸ਼ਾਪ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ ਅਤੇ ਇਸ ਦਾ ਉਦਘਾਟਨ ਸੀਟੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ, ਡਾ: ਗੁਰਪ੍ਰੀਤ ਸਿੰਘ ਸਿੱਧੂ, ਡਾਇਰੈਕਟਰ ਸਾਊਥ ਕੈਂਪਸ ਸ਼ਾਪੁਰ, ਦਿਵਯ ਛਾਬੜਾ, ਪ੍ਰਿੰਸੀਪਲ, ਸੀਟੀ ਇੰਸਟੀਚਿਊਟ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਨਿਤਨ ਅਰੋੜਾ, ਡਿਪਟੀ ਡਾਇਰੈਕਟਰ ਸਟੂਡੈਂਟ ਵੈਲਫ਼ੇਅਰ ਅਤੇ ਨੇ ਕੀਤਾ।
ਵਿਦਿਆਰਥੀ ਇਸ ਮਿਠਾਈ ਭਾਰਤੀ ਮਠਿਆਈ ਨੂੰ ਬਣਾਉਣ ਵਿੱਚ ਵਰਤੀਆਂ ਜਾਂਦੀਆਂ ਤਕਨੀਕਾਂ ਨੂੰ ਜਾਣ ਕੇ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਭਵਿੱਖ ਵਿੱਚ ਅਜਿਹੀਆਂ ਹੋਰ ਵਰਕਸ਼ਾਪਾਂ ਆਯੋਜਿਤ ਕਰਨ ਦੀ ਮੰਗ ਕੀਤੀ।
ਸੀਟੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ ਨੇ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅਜਿਹੀ ਸ਼ਾਨਦਾਰ ਵਰਕਸ਼ਾਪ ਲਈ ਧੰਨਵਾਦ ਕੀਤਾ |