ਜਲੰਧਰ, ਕੇਸਰੀ ਨਿਊਜ਼ ਨੈੱਟਵਰਕ – ਹੰਸ ਰਾਜ ਮਹਿਲਾ ਮਹਾਵਿਦਿਆਲਾ ਦੇ ਸਹਿਯੋਗ ਨਾਲ ਆਵਾਜ਼ ਵੈਲਫੇਅਰ ਸੁਸਾਇਟੀ, ਪੰਜਾਬ ਵੱਲੋਂ ਮਾਂ ਬੋਲੀ ਪੰਜਾਬੀ ਦੇ ਪਾਸਾਰ ਲਈ ਸਮਾਗਮ ‘ਕੁਝ ਪਲ ਮਾਂ ਬੋਲੀ ਦੇ ਨਾਂਅ’ ਮਿਤੀ 17 ਫਰਵਰੀ, 2023 ਨੂੰ ਐਚ.ਐਮ.ਵੀ. ਦੇ ਵਿਹੜੇ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੋਕੇ ਤੇ ਪਦਮਸ਼੍ਰੀ ਡਾ. ਸੁਰਜੀਤ ਪਾਤਰ ਜੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਉਨਾਂ ਨਾਲ ਏਡੀਸੀ ਸ਼੍ਰੀ ਅਮਿਤ ਸਰੀਨ ਅਤੇ ਏਡੀਸੀ ਸ਼੍ਰੀ ਅਮਿਤ ਮਹਾਜਨ ਵਿਸੇਸ਼ ਮਹਿਮਾਨ ਵਜੋਂ ਮੋਜੂਦ ਰਹਿਣਗੇ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਮਾਤ ਭਾਸ਼ਾ ਦਿਵਸ ਸੰਬੰਧੀ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਸੰਸਥਾ ਮਾਤ ਭਾਸ਼ਾ ਦੇ ਪ੍ਰਸਾਰ ਲਈ ਹਮੇਸ਼ਾ ਹੀ ਇਸ ਤਰਾਂ ਦੇ ਪ੍ਰੋਗਰਾਮ ਕਰਵਾਉਣ ਲਈ ਯਤਨਸ਼ੀਲ ਰਹਿੰਦੀ ਹੈ।

HMV Mother Language Day event at