KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ‘ਆਪ’ ਵਿਧਾਇਕ ਦਾ ‘ਨੇੜਲਾ’ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਫਾਰਮ ਹਾਊਸ ਤੋਂ ਰੰਗੇ ਹੱਥੀਂ ਕੀਤਾ ਕਾਬੂ
AAP MLA's 'closer' arrested by Vigilance Bureau, arrested red-handed from farm house while taking bribe

‘ਆਪ’ ਵਿਧਾਇਕ ਦਾ ‘ਨੇੜਲਾ’ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਫਾਰਮ ਹਾਊਸ ਤੋਂ ਰੰਗੇ ਹੱਥੀਂ ਕੀਤਾ ਕਾਬੂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਦੀ ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਦੇ ਕਰੀਬੀ ਮੰਨੇ ਜਾਂਦੇ ਇੱਕ ਵਿਅਕਤੀ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਸ਼ਿਮ ਗਰਗ ਵਾਸੀ ਸਮਾਣਾ, ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਸ਼ਿਕਾਇਤਕਰਤਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਸੀਮਾ ਰਾਣੀ ਦੇ ਪਤੀ ਪ੍ਰੀਤਪਾਲ ਸਿੰਘ ਨੇ ਦੋਸ਼ ਲਾਇਆ ਕਿ ਗਰਗ ਸੰਗਤ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਨੇ ਉਸ ਦੀ ਪਤਨੀ ਤੋਂ 25 ਲੱਖ ਰੁਪਏ ਦੀ ਸਰਕਾਰੀ ਗਰਾਂਟ ਜਾਰੀ ਕਰਨ ਦੇ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ 50,000 ਰੁਪਏ ਰਿਸ਼ਵਤ ਲੈ ਚੁੱਕਾ ਸੀ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਗਰਗ ਨੂੰ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

Leave a Reply