ਜਲੰਧਰ, ਕੇਸਰੀ ਨਿਊਜ਼ ਨੈੱਟਵਰਕ : ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ ,ਜਲੰਧਰ ਦੀ ਵਾਲੀਬਾਲ ਟੀਮ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਇੱਕ ਵਾਰ ਫਿਰ ਓਪਨ ਵਾਲੀਬਾਲ ਟੂਰਨਾਮੈਂਟ ਵਿੱਚ ਗੋਲਡ ਮੈਡਲ ਅਤੇ 11000 ਰੁਪਏ ਦਾ ਨਕਦ ਇਨਾਮ ਜਿੱਤ ਕੇ ਵਿਦਿਆਲਾ ਦਾ ਨਾਂ ਰੌਸ਼ਨ ਕੀਤਾ ਹੈ।
ਪਠਾਨਕੋਟ ਵਿਖੇ ਆਯੋਜਿਤ ਹੋਏ ਮੁਕਾਬਲੇ ਵਿਚ ਕਮਲਪ੍ਰੀਤ ਕੌਰ, ਸੁਖਪ੍ਰੀਤ ਕੌਰ, ਹਰਪ੍ਰੀਤ ਕੌਰ, ਸਿਮਰਨ ਕੌਰ, ਕਿਰਨ ਬੇਦੀ ਅਤੇ ਲਵਦੀਪ ਕੌਰ ਦੀ ਟੀਮ ਨੇ ਪੂਰੇ ਜੋਸ਼ ਅਤੇ ਜਜ਼ਬੇ ਨਾਲ ਖੇਡ ਕੇ ਸਾਰਿਆਂ ਦਾ ਦਿਲ ਜਿੱਤ ਲਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ.ਅਤਿਮਾ ਸ਼ਰਮਾ ਦਿਵੇਦੀ ਨੇ ਇਸ ਵਿਸ਼ੇਸ਼ ਪ੍ਰਾਪਤੀ ਲਈ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਵੱਲੋਂ ਵਿਦਿਆਰਥਣਾਂ ਨੂੰ ਮੁਫ਼ਤ ਰਿਹਾਇਸ਼, ਭੋਜਨ ਅਤੇ ਪੜ੍ਹਾਈ ਦੀਆਂ ਸਹੂਲਤਾਂ ਦੇ ਨਾਲ-ਨਾਲ ਅਤਿ-ਆਧੁਨਿਕ ਜਿਮਨੇਜ਼ੀਅਮ ਖੁੱਲ੍ਹੇ ਖੇਡਾਂ ਦੇ ਮੈਦਾਨ ਅਤੇ ਉੱਤਮ ਕੋਚਿੰਗ ਮੁਹਈਆ ਕਰਵਾਉਣ ਲਈ ਹਮੇਸ਼ਾ ਗੰਭੀਰ ਯਤਨ ਕੀਤੇ ਜਾਂਦੇ ਹਨ ਅਤੇ ਸ਼ਾਨਦਾਰ ਕੋਚਿੰਗ ਅਤੇ ਅਜਿਹੀਆਂ ਬੇਮਿਸਾਲ ਸਹੂਲਤਾਂ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਨੂੰ ਪੇਸ਼ ਕਰਕੇ ਵੱਡੀ ਸਫਲਤਾ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।
ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਕੇ.ਐਮ.ਵੀ. ਉਨ੍ਹਾਂ ਵਿਦਿਆਰਥਣਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਦਾ ਰਹੇਗਾ ਜੋ ਖੇਡਾਂ ਦੇ ਖੇਤਰ ਵਿੱਚ ਆਪਣੀ ਯੋਗਤਾ ਨੂੰ ਜਾਰੀ ਰੱਖਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਇਸ ਵਿਸ਼ੇਸ਼ ਪ੍ਰਾਪਤੀ ਲਈ ਸਰੀਰਕ ਸਿੱਖਿਆ ਵਿਭਾਗ ਦੇ ਡਾ: ਦਵਿੰਦਰ ਸਿੰਘ ਅਤੇ ਮੈਡਮ ਬਲਦੀਨਾ ਵੱਲੋਂ ਵਿਦਿਆਰਥਣਾਂ ਨੂੰ ਦਿੱਤੇ ਯੋਗ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ।