KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਕੇ.ਐਮ.ਵੀ. ਦੁਆਰਾ ਔਨਲਾਈਨ ਇੰਟਰ ਕਾਲਜ ਕੈਪਸ਼ਨ ਮੁਕਾਬਲੇ ਦਾ ਆਯੋਜਨ
KMV Organized Online Inter College Caption Competition by

ਕੇ.ਐਮ.ਵੀ. ਦੁਆਰਾ ਔਨਲਾਈਨ ਇੰਟਰ ਕਾਲਜ ਕੈਪਸ਼ਨ ਮੁਕਾਬਲੇ ਦਾ ਆਯੋਜਨ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼ ਦੁਆਰਾ ਅੰਗਰੇਜ਼ੀ ਭਾਸ਼ਾ ਵਿੱਚ ਵਿਦਿਆਰਥੀਆਂ ਦੀ ਸਿਰਜਣਾਤਮਕ ਸਮਰੱਥਾ ਨੂੰ ਇਕ ਉਤਮ ਮੰਚ ਪ੍ਰਦਾਨ ਕਰਨ ਦੇ ਮਕਸਦ ਨਾਲ ਪਾਵਰ ਆਫ਼ ਪੈੱਨ  ਸਿਰਲੇਖ ਹੇਠ ਇੰਟਰ ਕਾਲਜ ਕੈਪਸ਼ਨ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ।

ਵਿਦਿਆਰਥੀ ਕੇਂਦ੍ਰਿਤ ਸੰਸਥਾ ਕੰਨਿਆ ਮਹਾਂ ਵਿਦਿਆਲਾ ਰਚਨਾਤਮਕ ਪਹਿਲੂਆਂ ਵਿੱਚ ਆਪਣੀਆਂ ਵਿਦਿਆਰਥਣਾਂ ਨੂੰ ਊਰਜਾਵਾਨ  ਬਣਾਉਂਦੇ ਹੋਏ ਉਨ੍ਹਾਂ ਦੀ ਸੋਚ ਅਤੇ ਜਜ਼ਬਾਤਾਂ ਦੀ ਸਹੀ ਪੇਸ਼ਕਾਰੀ ਦੇ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲੜੀ ਵਿਚ ਆਯੋਜਿਤ ਹੋਏ ਇਸ ਮੁਕਾਬਲੇ ਵਿੱਚ ਪੰਜਾਬ, ਜੰਮੂ ਅਤੇ ਕਸ਼ਮੀਰ, ਮਹਾਂਰਾਸ਼ਟਰ, ਚੰਡੀਗੜ੍ਹ, ਹਰਿਆਣਾ, ਆਂਧਰਾ ਪ੍ਰਦੇਸ਼, ਦਿੱਲੀ ਆਦਿ ਜਿਹੇ ਦੇਸ਼ ਦੇ 7 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸਾਂ ਤੋਂ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ-ਨਾਲ ਜੇਤੂਆਂ ਨੂੰ ਉਨ੍ਹਾਂ ਦੇ ਆਕਰਸ਼ਕ ਕੈਪਸ਼ਨਜ਼ ਲਈ ਈ-ਸਰਟੀਫਿਕੇਟ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ।

lfc

ਜੇਤੂਆਂ ਨੂੰ ਵਧਾਈ ਦਿੰਦੇ ਹੋਏ, ਕਾਲਜ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੀਆਂ ਰਚਨਾਤਮਕ ਗਤੀਵਿਧੀਆਂ ਨੌਜਵਾਨ ਸਿਖਿਆਰਥੀਆਂ ਨੂੰ ਭਾਸ਼ਾ ਦੀਆਂ ਮੁਹਾਰਤਾਂ ਜਿਵੇਂ ਕਿ ਧਾਰਨਾ, ਸ਼ੁੱਧਤਾ ਅਤੇ ਪ੍ਰਗਟਾਵੇ ਰਾਹੀਂ ਕਲਪਨਾ ਦੀ ਸ਼ਕਤੀ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਮੌਕੇ ਪ੍ਰਦਾਨ ਕਰਦੀਆਂ ਹਨ। ਕੈਪਸ਼ਨ ਰਾਈਟਿੰਗ ਵਰਗੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਵਿਦਿਆਰਥੀ ਫੋਟੋ ਜਰਨਲਿਜ਼ਮ ਜਾਂ ਸੋਸ਼ਲ ਮੀਡੀਆ ਵਰਗੇ ਖੇਤਰਾਂ ਵਿੱਚ ਆਪਣੇ ਲਈ ਇੱਕ ਵਿਸ਼ੇਸ਼ ਸਥਾਨ ਬਣਾ ਸਕਦੇ ਹਨ।

ਇਸਦੇ ਨਾਲ ਹੀ ਉਹਨਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਮੁਖੀ ਅਤੇ ਸ਼੍ਰੀਮਤੀ ਵਨੀਲਾ, ਐਸੋਸੀਏਟ ਪ੍ਰੋਫੈਸਰ,ਅੰਗਰੇਜ਼ੀ ਵਿਭਾਗ ਦੇ ਨਾਲ-ਨਾਲ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

Leave a Reply