KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ ‘ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..
Punjab farmers got relief' CM Mann took big decisions

ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ ‘ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ।

adv

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਲ-ਪਲ ਦੀ ਜਾਣਕਾਰੀ ਮਿਲ ਰਹੀ ਹੈ ਕਿਉਂਕਿ ਉਹ ਸੂਬੇ ਵਿੱਚ ਵਾਪਰ ਰਹੀਆਂ ਸਾਰੀਆਂ ਘਟਨਾਵਾਂ ‘ਤੇ ਸਖ਼ਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸੂਬਾ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਇਹ ਸਿਆਸੀ ਪਾਰਟੀਆਂ ਨੀਵੇਂ ਪੱਧਰ ਉੱਤੇ ਆ ਕੇ ਘਟੀਆ ਹਥਕੰਡੇ ਅਪਣਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਲਾਹਾ ਖੱਟਣ ਲਈ ਵਿਰੋਧੀ ਧਿਰਾਂ ਫਿਰਕਾਪ੍ਰਸਤੀ ਨੂੰ ਤੂਲ ਦੇ ਕੇ ਅੱਗ ਨਾਲ ਖੇਡ ਰਹੀਆਂ ਹਨ।

lfc

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਹੀ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਿਚ ਵਿਸ਼ਵਾਸ ਪ੍ਰਗਟਾਇਆ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ‘ਤੇ ਕਿਸੇ ਨੂੰ ਵੀ ਮਾੜੀ ਅੱਖ ਨਹੀਂ ਰੱਖਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Leave a Reply