KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੇ.ਐੱਮ.ਵੀ. ਦੁਆਰਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ‘ਤੇ ਅਧਾਰਿਤ ਇੰਟਰ ਕਾਲਜ ਕੁਇਜ਼ ਮੁਕਾਬਲਾ ਆਯੋਜਿਤ
K.M.V. Organized Inter College Quiz Competition based on Punjabi Language Literature and Culture

ਕੇ.ਐੱਮ.ਵੀ. ਦੁਆਰਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ‘ਤੇ ਅਧਾਰਿਤ ਇੰਟਰ ਕਾਲਜ ਕੁਇਜ਼ ਮੁਕਾਬਲਾ ਆਯੋਜਿਤ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਪੰਜਾਬੀ ਦੁਆਰਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ‘ਤੇ ਅਧਾਰਿਤ ਇੰਟਰ ਕਾਲਜ ਕੁਇਜ਼  ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਇਸ ਮੁਕਾਬਲੇ ਦੇ ਵਿਚ ਜਲੰਧਰ, ਕਪੂਰਥਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਕਾਲਜਾਂ ਚੋਂ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਭਾਗ ਲਿਆ।

adv

ਸਕਰੀਨਿੰਗ ਰਾਹੀਂ ਚੁਣੇ ਗਏ ਪ੍ਰਤੀਭਾਗੀਆਂ ਨੂੰ ਇਸ ਮੁਕਾਬਲੇ ਦੌਰਾਨ ਚਾਰ ਟੀਮਾਂ ਵਿੱਚ ਵੰਡਿਆ ਗਿਆ ਅਤੇ ਵੱਖੋ-ਵੱਖਰੇ ਪੰਜ ਰਾਉੂਡਜ਼ ਦੇ ਤਹਿਤ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਆਪਣੀ ਤੀਖਣ ਬੁੱਧੀ ਅਤੇ ਵਿਸ਼ੇ ‘ਤੇ ਪਕੜ ਨੂੰ ਪ੍ਰਦਰਸ਼ਿਤ ਕੀਤਾ। ਇਨ੍ਹਾਂ ਮੁਕਾਬਲਿਆਂ ਦੇ ਵਿੱਚੋਂ ਕੰਨਿਆ ਮਹਾਂ ਵਿਦਿਆਲਾ ਦੀ ਟੀਮ ਪਹਿਲੇ ਸਥਾਨ ‘ਤੇ ਰਹੀ। ਹਿੰਦੂ ਕੰਨਿਆ ਕਾਲਜ, ਕਪੂਰਥਲਾ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਦੁਆਬਾ ਕਾਲਜ, ਜਲੰਧਰ ਦੀ ਟੀਮ ਤੀਸਰੇ ਸਥਾਨ ਦੀ ਹੱਕਦਾਰ ਬਣੀ।

lfc

ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਕਿਹਾ ਕਿ ਅਜਿਹੇ ਆਯੋਜਨ ਜਿੱਥੇ ਵਿਦਿਆਰਥੀਆਂ ਨੂੰ ਵਿਸ਼ੇ ਪ੍ਰਤੀ ਉੱਚਿਤ ਜਾਣਕਾਰੀ ਮੁਹਇਆ ਕਰਵਾਉਣ ਵਿੱਚ ਸਹਾਇਕ ਸਾਬਿਤ ਹੁੰਦੇ ਹਨ ਉਥੇ ਨਾਲ ਹੀ ਉਨ੍ਹਾਂ ਅੰਦਰਲੇ ਆਤਮ-ਵਿਸ਼ਵਾਸ ਵਿੱਚ ਵਾਧੇ ਲਈ ਵੀ ਕਾਰਗਰ ਬਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਪੰਜਾਬੀ ਵਿਭਾਗ ਮੁਖੀ ਡਾ. ਇਕਬਾਲ ਕੌਰ, ਡਾ. ਹਰਪ੍ਰੀਤ ਕੌਰ ਅਤੇ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

Leave a Reply