KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਹਰਜੋਤ ਸਿੰਘ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ  ਮੁਕੰਮਲ ਕਰਨ ਦੇ ਹੁਕਮ
SCHOOL EDUCATION MINISTER BAINS DIRECTS OFFICIALS TO COMPLETE REGULARIZATION PROCESS OF CONTRACTUAL TEACHERS & EMPLOYEES, REVIEWS PROGRESS

ਹਰਜੋਤ ਸਿੰਘ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ  ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ  ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਦਫਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।

adv

ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।

lfc

ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ।

ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

Leave a Reply