KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਵਿਜੀਲੈਂਸ ਬਿਊਰੋ ਨੇ ਬਠਿੰਡਾ ‘ਚ ਤਾਇਨਾਤ ASI ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
7939 complaints received with audio/video recording evidence on Anti-Corruption Action Line

ਵਿਜੀਲੈਂਸ ਬਿਊਰੋ ਨੇ ਬਠਿੰਡਾ ‘ਚ ਤਾਇਨਾਤ ASI ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ


ਬਠਿੰਡਾ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਨੀਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਥਾਣੇ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜਗਤਾਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

adv

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ‘ਚ ਵਿਰੋਧੀ ਧਿਰ ਵਿਰੁੱਧ ਦਰਜ ਕੀਤੇ ਗਏ ਪੁਲਿਸ ਮੁਕੱਦਮੇ ‘ਚ ਮਦਦ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ.ਉਸ ਤੋਂ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

lfc

ਮਾਮਲੇ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਮੌਕੇ ‘ਤੇ ਹੀ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Leave a Reply