KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਭਗਵੰਤ ਮਾਨ ਨੇ ਅਦਾਕਾਰ ਸਤੀਸ਼ ਕੌਸ਼ਿਕ ਦੇ ਦੇਹਾਂਤ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ
Bhagwant Mann expressed his grief on the death of actor Satish Kaushik by tweeting

ਭਗਵੰਤ ਮਾਨ ਨੇ ਅਦਾਕਾਰ ਸਤੀਸ਼ ਕੌਸ਼ਿਕ ਦੇ ਦੇਹਾਂਤ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) – ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਅੱਜ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ CM ਮਾਨ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ”ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ। ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੋਗੇ।”

ਦੱਸ ਦਈਏ ਕਿ ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਦਾ 67 ਸਾਲਾਂ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਸਤੀਸ਼ ਕੌਸ਼ਿਕ ਦੀ ਮੌਤ ਹੋ ਗਈ। ਦੱਸ ਦਈਏ ਕਿ ਕੌਸ਼ਿਕ ਦੇ ਕਰੀਬੀ ਦੋਸਤ ਅਨੁਪਮ ਖੇਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। 

lfc

ਅਨੁਪਮ ਖੇਰ ਨੇ ਲਿਖਿਆ, “ਮੈਂ ਜਾਣਦਾ ਹਾਂ ‘ਮੌਤ ਇਸ ਦੁਨੀਆ ਦਾ ਆਖਰੀ ਸੱਚ ਹੈ!’ ਪਰ ਮੈਂ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਮੈਂ ਜ਼ਿੰਦਾ ਰਹਿੰਦਿਆਂ ਆਪਣੇ ਸਭ ਤੋਂ ਚੰਗੇ ਦੋਸਤ ਸਤੀਸ਼ ਕੌਸ਼ਿਕ ਬਾਰੇ ਇਹ ਲਿਖਾਂਗਾ। 45 ਸਾਲਾਂ ਦੀ ਦੋਸਤੀ ‘ਤੇ ਅਜਿਹਾ ਅਚਾਨਕ ਟੁੱਟ ਗਿਆ ਹੈ! ਸਤੀਸ਼ ਤੇਰੇ ਬਿਨਾਂ ਜ਼ਿੰਦਗੀ ਕਦੇ ਵੀ ਪਹਿਲਾਂ ਵਰਗੀ ਨਹੀਂ ਹੋਵੇਗੀ! ਓਮ ਸ਼ਾਂਤੀ!”

Leave a Reply