KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਪੈਨਸ਼ਨ ਦੀਆਂ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾਵੇਗਾ: ਡਾ. ਬਲਜੀਤ ਕੌਰ
CABINET MINISTER DR. BALJIT KAUR LISTENS TO PROBLEMS OF THE PEOPLE IN WARD NO. 2 OF MALOUT CITY RESOLVES MOST OF GRIEVANCES ON THE SPOT: DR. BALJIT KAUR

ਪੈਨਸ਼ਨ ਦੀਆਂ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾਵੇਗਾ: ਡਾ. ਬਲਜੀਤ ਕੌਰ


ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ – ਸਮਾਜਿਕ ਸੁਰੱਖਿਆ,  ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.  ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੈਨਸ਼ਨ ਵਿੱਚ ਵਾਧਾ ਭਵਿੱਖ ਵਿੱਚ ਜਲਦ ਕੀਤਾ ਜਾਵੇਗਾ। ਇਹ ਗੱਲ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਕੀਤੇ  ਸਵਾਲ ਦੇ ਜਵਾਬ ਵਿੱਚ ਕਹੀ। ਡਾ.  ਬਲਜੀਤ ਕੌਰ ਨੇ ਕਿਹਾ ਕਿ ਪਹਿਲਾਂ ਸਰਕਾਰ ਪਿਛਲੀਆਂ ਬੇਨਿਯਮੀਆਂ ਨੂੰ ਦੂਰ ਕਰਕੇ ਇਸ ਨੂੰ ਸਟਰੀਮ ਲਾਈਨ ਕਰ ਰਹੀ ਹੈ।

adv

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅਸਲ ਲਾਭਪਾਤਰੀਆਂ ਦਾ ਪਤਾ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ 90248 ਮ੍ਰਿਤਕਾਂ ਨੂੰ ਲਾਭ ਮਿਲ ਰਿਹਾ ਸੀ। ਜਿਸ ਦੀ 95 ਫੀਸਦੀ ਭਾਵ 23.94 ਕਰੋੜ ਰੁਪਏ ਦੀ ਰਿਕਵਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਵੀ ਸਰਵੇਖਣ ਕੀਤਾ ਸੀ ਅਤੇ 70137 ਅਯੋਗ ਪਾਏ ਗਏ ਸਨ,  ਜਿਨ੍ਹਾਂ ਦੀ 162.35 ਕਰੋੜ ਰੁਪਏ ਦੀ ਰਿਕਵਰੀ ਬਣਦੀ ਸੀ। ਪਰ ਸਿਰਫ਼ ਇੱਕ ਕਰੋੜ ਰੁਪਏ ਦੀ ਹੀ ਰਿਕਵਰੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਏਗੀ। ਸਾਡੀ ਸਰਕਾਰ ਹਰ ਗਾਰੰਟੀ ਨੂੰ ਪੂਰੀ ਕਰਨ ਲਈ ਵਚਨਬੱਧ ਹੈ।

Leave a Reply