KESARI VIRASAT

ਕੇਸਰੀ ਵਿਰਾਸਤ

Latest news
ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼ ਸੰਧੂ ਸਮੁੰਦਰੀ ਦੇ ਹੱਕ ’ਚ ਰਾਜਾਸਾਂਸੀ ਹਲਕੇ ਵਿੱਚ ਮੁਖਵਿੰਦਰ ਸਿੰਘ ਮਾਹਲ ਵੱਲੋਂ ਰੋਡ ਸ਼ੋ  *ਹਲਕਾ ਉੱਤਰੀ ਦੇ ਫਤਿਹਪੁਰੀ ਮੁਹੱਲੇ ਵਿੱਚ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਸਫਲ ਮੀਟਿੰਗ* ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਮਜੀਠਾ ਹਲਕੇ ਵਿਚ ਭਾਜਪਾ ਉਮੀਦਵਾਰ ਸੰਧੂ ਨੂੰ ਹੁੰਗਾਰਾ ਦੇਣ ਲਈ ਆਪ ਮੁਹਾਰੇ ਉਮੜੇ ਲੋਕ ਸੰਧੂ ਸਮੁੰਦਰੀ ਹੀ ਸੰਸਦ ਵਿਚ ਅੰਮ੍ਰਿਤਸਰ ਲਈ ਢੁਕਵੀਂ ਨੁਮਾਇੰਦਗੀ ਦੇ ਕਾਬਲ - ਅਵਿਨਾਸ਼ ਰਾਏ ਖੰਨਾ *ਜਲੰਧਰ ਲੋਕ ਸਭਾ ਦੇ ਫਿਲੌਰ ਹਲਕੇ ਵਿੱਚ ਕਰਮਜੀਤ ਕੌਰ ਚੌਧਰੀ ਦੇ ਯਤਨਾਂ ਨਾਲ ਭਾਜਪਾ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੀ... ਅਟਾਰੀ ਬਾਰਡਰ ਰਾਹੀਂ ਯੂ. ਏ. ਈ. ਨਾਲ ਵਪਾਰ ਕਰਾਂਗੇ ਜਿਸ ਨੂੰ ਪਾਕਿਸਤਾਨ ਵੀ ਨਹੀਂ ਰੋਕ ਸਕੇਗਾ- ਸੰਧੂ ਸਮੁੰਦਰੀ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਨ ਦਾ ਐਲਾਨ ਚਾਲੀ ਖੂਹ ’ਤੇ ਸੈਰ ਕਰ ਰਹੇ ਸੰਧੂ ਸਮੁੰਦਰੀ ਨੂੰ ਬੇਵੱਸ ਮਾਪਿਆਂ ਨੇ ਆਪਣੀ ਨਾਬਾਲਗ ਲੜਕੀ ਦੀ ਵਾਪਸੀ ’ਚ ਮਦਦ ਦੀ ਲਗਾਈ ਗੁ...
You are currently viewing ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ
Kotkapura Pesticide Association’s representatives witness Vidhan Sabha proceedings

ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ): ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ।

ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ ਸ. ਸੰਧਵਾਂ ਨਾਲ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ੍ਰੀ ਵਰਿੰਦਰ ਗੋਇਲ, ਸ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸ. ਕੁਲਵੰਤ ਸਿੰਘ ਵੀ ਮੌਜੂਦ ਸਨ।

adv

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਅਗਾਊਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਬਹੁਤ ਉਮੀਦਾਂ ਹਨ।

lfc

ਇਸ ਮੌਕੇ ਬੋਲਦਿਆਂ ਐਸੋਸੀਏਸ਼ਨ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਕੀਤੇ ਜਾ ਰਹੇ ਕੰਮ ਬਹੁਤ ਸ਼ਲਾਘਾਯੋਗ ਹਨ, ਜਿਨ੍ਹਾਂ ਵਿਚ ਪ੍ਰਮੁੱਖ ਉਪਰਾਲੇ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਹਨ।

ਨੁਮਾਇੰਦਿਆਂ ਨੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੁਰੂ ਕੀਤੇ ਗਏ ਚਲੰਤ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਦੇ ਸਿਲਸਿਲੇ ਲਈ ਖ਼ਾਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੁੱਦੇ ਵਿਧਾਨ ਸਭਾ ਵਿੱਚ ਸਾਕਾਰ ਰੂਪ ਲੈ ਰਹੇ ਹਨ, ਜਿਨ੍ਹਾਂ ਸਬੰਧੀ ਕਾਨੂੰਨ ਬਣਨ ‘ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Leave a Reply