KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮਹੱਲਾ ਦੌਰਾਨ ਢਿੱਲੇ ਸਰਕਾਰੀ ਪ੍ਰਬੰਧਾਂ ਦੀ ਕਰੜੀ ਆਲੋਚਨਾ ਕੀਤੀ
The Shiromani Gurdwara Parbandhak Committee strongly criticized the lax government arrangements during the Hola Mahalla

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮਹੱਲਾ ਦੌਰਾਨ ਢਿੱਲੇ ਸਰਕਾਰੀ ਪ੍ਰਬੰਧਾਂ ਦੀ ਕਰੜੀ ਆਲੋਚਨਾ ਕੀਤੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮਹੱਲਾ ਦੌਰਾਨ ਢਿੱਲੇ ਸਰਕਾਰੀ ਪ੍ਰਬੰਧਾਂ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੋਲਾ ਮਹੱਲਾ ਮੌਕੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਇਥੇ ਪੁੱਜੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਰ ਅਤੇ ਸ. ਹਰਜੀਤ ਸਿੰਘ ਲਾਲੂਘੁੰਮਣ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਵੱਡੇ ਜੋੜ ਮੇਲੇ ਦੌਰਾਨ ਪੁਲਿਸ ਅਤੇ ਪ੍ਰਸਾਸ਼ਨ ਦੀ ਅਹਿਮ ਜਿੰਮੇਵਾਰੀ ਬਣਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਸਾਲ ਹੁਣ ਤੱਕ ਦਾ ਸਭ ਤੋਂ ਘਟੀਆ ਪ੍ਰਬੰਧ ਦੇਖਣ ਵਿੱਚ ਸਾਹਮਣੇ ਆਇਆ ਹੈ।

adv

ਇੱਕ ਸਾਂਝੇ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਤੇ ਪ੍ਰਸਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਹੋਲੇ ਮਹੱਲੇ ਜਿਹੇ ਵੱਡੇ ਜੋੜ ਮੇਲੇ ਦੌਰਾਨ ਸੰਗਤ ਅਤੇ ਲੋਕਾਂ ਦੀ ਸੁਰੱਖਿਆ, ਆਵਾਜਾਈ, ਟ੍ਰੈਫਿਕ ਵਿਵਸਥਾ ਦੇ ਵਿਸ਼ੇਸ਼ ਪ੍ਰਬੰਧ ਕਰਨ, ਪਰ ਇਸ ਵਿੱਚ ਸਰਕਾਰੀ ਤੰਤਰ ਪੂਰੀ ਤਰ੍ਹਾਂ ਨਾਕਾਮਯਾਬ ਨਜ਼ਰ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਅਜਿਹੀ ਢਿੱਲੀ ਵਿਵਸਥਾ ਨਾਲ ਸੂਬਾ ਸਰਕਾਰ ਦੀ ਕਾਰਗੁਜਾਰੀ ਸਵਾਲਾਂ ਦੇ ਘੇਰੇ ਵਿੱਚ ਹੈ। ਉਨ੍ਹਾਂ ਆਖਿਆ ਕਿ ਹੋਲੇ ਮਹੱਲੋ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਪੁੱਜਦੀ ਹੈ, ਜਿਸ ਲਈ ਸੰਜੀਦਗੀ ਨਾਲ ਉਚੇਚੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ, ਪਰ ਅਜਿਹਾ ਨਹੀਂ ਹੋਇਆ।

lfc

ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਨੌਜਵਾਨ ਸਿੱਖ ਦੇ ਕਤਲ ਦੀ ਘਟਨਾ ਸਾਹਮਣੇ ਆਉਂਦੀ ਹੈ ਜੋ ਬਹੁਤ ਹੀ ਮੰਦਭਾਗੀ ਹੈ। ਇਹ ਪ੍ਰਸ਼ਾਸ਼ਨ ਅਤੇ ਪੁਲਿਸ ਦੀ ਲਾਪਰਵਾਹੀ ਦਾ ਹੀ ਨਤੀਜਾ ਹੈ। ਸ਼੍ਰੋਮਣੀ ਕਮੇਟੀ ਇਸ ਘਟਨਾ ਦੀ ਕਰੜੀ ਨਿੰਦਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਸ਼ਾਸ਼ਨਿਕ ਲਾਪਰਵਾਹੀ ਦਾ ਸੰਗਤ ਅੰਦਰ ਵੀ ਭਾਰੀ ਰੋਸ ਨਜ਼ਰ ਆ ਰਿਹਾ ਹੈ। ਕਿਉਂਕਿ ਸਰਕਾਰ ਤੇ ਪ੍ਰਸ਼ਾਸ਼ਨ ਵਲੋਂ ਜਿੱਥੇ ਪ੍ਰਬੰਧ ਲੋੜੀਂਦੇ ਸਨ ਉੱਥੇ ਕੀਤੇ ਨਹੀਂ ਗਏ, ਜਦਕਿ ਸੰਗਤ ਨੂੰ ਖ਼ਵਾਰ ਕਰਨ ਲਈ ਬੇਤਰਤੀਬੀ ਵਿਉਂਤਬੰਦੀ ਸਗੋਂ ਹੀ ਸੰਗਤਾਂ ਲਈ ਮੁਸ਼ਕਿਲਾਂ ਪੈਦਾ ਕਰਦੀ ਰਹੀ।

Leave a Reply