KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ
H&UD MINISTER DIRECTS GMADA OFFICIALS TO DESIGNATE SINGLE POINT OF CONTACT OFFICIAL TO FACILITATE INVESTORS

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ


• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ ‘ਸਿੰਗਲ ਪੁਆਇੰਟ ਸੰਪਰਕ ਅਧਿਕਾਰੀ’ ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ।

adv

ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ  ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ  ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।

ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

Leave a Reply