KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ
Jalandhar Lok Sabha by-election: Opposition Leader Pratap Singh Bajwa, MLAs Vikramjit Singh Chaudhary and Karamjit Kaur Chaudhary met Congress President Mallikarjun Kharge.

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ


 

 

ਨਵੀਂ ਦਿੱਲੀ, (ਕੇਸਰੀ ਨਿਊਜ਼ ਨੈੱਟਵਰਕ)  : ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਨਾਮ ਦੇ ਐਲਾਨ ਤੋਂ ਇੱਕ ਦਿਨ ਬਾਅਦ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿਚ  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਸਮੇਤ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਲੋਕ ਸਭਾ ਚੀਫ਼ ਵ੍ਹਿਪ ਕੋਡਿਕੁੰਨੀਲ ਸੁਰੇਸ਼ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ।

 ਕਰਮਜੀਤ ਕੌਰ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਉਨ੍ਹਾਂ ‘ਤੇ ਭਰੋਸਾ ਜਤਾਉਣ ਅਤੇ ਜਲੰਧਰ ਤੋਂ ਉਮੀਦਵਾਰ ਐਲਾਨਣ ਲਈ ਮਲਿਕਾਰਜੁਨ ਖੜਗੇ ਦਾ ਧੰਨਵਾਦ ਕੀਤਾ

 

ਕਰਮਜੀਤ ਕੌਰ ਚੌਧਰੀ ਨੇ ਕਿਹਾ, “ਮੈਂ ਮਾਣ ਮਹਿਸੂਸ  ਕਰਦੀ  ਹਾਂ ਕਿ  ਮੇਰੀ ਪਾਰਟੀ  ਨੇ ਮੈਨੂੰ ਉਸੇ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਨ ਦੇ ਯੋਗ ਸਮਝਿਆ ਜਿਸ ਦੀ ਪ੍ਰਤੀਨਿਧਤਾ ਤੇ ਸੇਵਾ ਮੇਰੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਸਵਰਗਵਾਸੀ ਚੌਧਰੀ ਸੰਤੋਖ ਸਿੰਘ ਜੀ ਨੇ ਕੀਤੀ ਸੀ ਮੈਂ ਪਾਰਟੀ ਲੀਡਰਸ਼ਿਪ ਅਤੇ ਕਾਡਰ ਨੂੰ ਭਰੋਸਾ ਦਿਵਾਉਂਦੀ ਹਾਂ  ਕਿ  ਮੈਂ  ਨਾ  ਸਿਰਫ  ਕਾਂਗਰਸ  ਪਾਰਟੀ  ਦੇ  ਸਰਵਉੱਚ  ਆਦਰਸ਼ਾਂ  ਨੂੰ  ਬਰਕਰਾਰ  ਰੱਖਾਂਗੀਸਗੋਂ  ਚੌਧਰੀ  ਸੰਤੋਖ  ਸਿੰਘ  ਜੀ  ਵੱਲੋਂ  ਰੱਖੀ  ਮਜ਼ਬੂਤ  ਨੀਂਹ  ‘ਤੇ  ਤਰੱਕੀ  ਤੇ  ਆਪਸੀ  ਭਾਈਚਾਰੇ  ਵਾਸਤੇ  ਕੰਮ  ਕਰਨਾ  ਜਾਰੀ  ਰੱਖਾਂਗੀ

ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਚੌਧਰੀ ਪਰਿਵਾਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਮਜ਼ਬੂਤ ਸਮਰਥਨ ਲਈ ਤਹਿ ਦਿਲੋਂ ਧੰਨਵਾਦੀ ਹੈ ਉਨ੍ਹਾਂ  ਕਿਹਾ ਕਿ  ਅਸੀਂ ਜ਼ਿਮਨੀ  ਚੋਣ ਵਿੱਚ ਕਾਂਗਰਸ  ਪਾਰਟੀ  ਦੀ  ਜ਼ਬਰਦਸਤ  ਜਿੱਤ  ਯਕੀਨੀ   ਬਣਾਉਣ ਲਈ ਸਖ਼ਤ ਮਿਹਨਤ ਕਰਾਂਗੇ

 ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਿਆ

Leave a Reply