KESARI VIRASAT

ਕੇਸਰੀ ਵਿਰਾਸਤ

Latest news
ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ...
You are currently viewing ਜਲੰਧਰ ਤੋਂ ਸ਼ੁਰੂ ਹੋਵੇਗੀ ‘ਜਨ ਮਾਲ ਲੋਕ ਅਦਾਲਤ’: ਜਿੰਪਾ
Jan Maal Lok Adalat’ to be started from Jalandhar: Jimpa

ਜਲੰਧਰ ਤੋਂ ਸ਼ੁਰੂ ਹੋਵੇਗੀ ‘ਜਨ ਮਾਲ ਲੋਕ ਅਦਾਲਤ’: ਜਿੰਪਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਸਰਕਾਰ ਆਪਣੀ ਤਰ੍ਹਾਂ ਦੀ ਪਹਿਲੀ ‘ਜਨ ਮਾਲ ਲੋਕ ਅਦਾਲਤ’ ਜਲੰਧਰ ਤੋਂ ਸ਼ੁਰੂ ਕਰੇਗੀ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ‘ਜਨ ਅਦਾਲਤ’ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਫ਼ਤਰਾਂ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ‘ਜਨਤਾ ਦਰਬਾਰ’ ਕਰਵਾ ਕੇ ਨਿਵੇਕਲੀ ਪਹਿਲਕਦਮੀ ਕੀਤੀ ਸੀ।

adv

ਜਿੰਪਾ ਨੇ ਦੱਸਿਆ ਕਿ ‘ਜਨ ਮਾਲ ਲੋਕ ਅਦਾਲਤ’ 20 ਮਾਰਚ ਨੂੰ ਲਗਾਈ ਜਾਵੇਗੀ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਸੁਣਿਆ ਜਾਵੇਗਾ ਅਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਖਾਲਾ ਅਤੇ ਲੋਕ ਪੱਖੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਵਿਭਾਗ ਨੇ ਕੰਮ ਨੂੰ ਸੁਚਾਰੂ ਬਣਾਉਣ ਲਈ ਆਨਲਾਈਨ ਪ੍ਰਣਾਲੀ ਅਪਣਾਈ ਹੈ ਅਤੇ ਭਵਿੱਖ ਵਿੱਚ ਹੋਰ ਠੋਸ ਕਦਮ ਚੁੱਕੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਸਰਕਾਰ ਦਾ ਇਹ ਵੀ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ ‘ਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮਿਲਣ। ਜੇਕਰ ਕਿਸੇ ਨਾਗਰਿਕ ਨੂੰ ਕੋਈ ਸਮੱਸਿਆ/ਸ਼ਿਕਾਇਤ/ਮੁਸ਼ਕਿਲ ਹੈ, ਤਾਂ ਉਸ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਲਾਪਰਵਾਹੀ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕੋਈ ਵੀ ਕੰਮ ਕਰਨ ਲਈ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਹੋਰ ਉਚਾਈਆਂ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਤੋਂ ਸਹਿਯੋਗ ਮੰਗਿਆ।

ADV

चंडीगढ़,(केसरी न्यूज नेटवर्क) : पंजाब सरकार अपनी तरह की पहली जन माल लोक अदालत जालंधर से शुरू करेगी। राजस्व मंत्री ब्रम शंकर जिंपा ने कहा कि मुख्यमंत्री भगवंत मान द्वारा जारी दिशा-निर्देशों के अनुसार राजस्व विभाग से जुड़े लोगों की समस्याओं का मौके पर ही समाधान करने का प्रयास किया जायेगा. उन्होंने कहा कि जन अदालत के दौरान विभिन्न योजनाओं और राजस्व विभाग के कार्यालयों का भी निरीक्षण किया जाएगा. गौरतलब है कि इससे पहले जिंपा ने जल आपूर्ति एवं स्वच्छता विभाग के जनता दरबार का आयोजन कर अनूठी पहल शुरू की थी।

जिंपा ने कहा कि 20 मार्च को ‘जन माल लोक अदालत’ आयोजित की जाएगी। राजस्व विभाग से संबंधित शिकायतों और समस्याओं को मौके पर ही सुना और हल किया जाएगा। उन्होंने कहा कि मुख्यमंत्री भगवंत मान के नेतृत्व वाली सरकार राजस्व विभाग के कामकाज को आसान और जनहितैषी बनाने के लिए भरसक प्रयास कर रही है. विभाग ने काम को सुचारू करने के लिए ऑनलाइन सिस्टम अपनाया है और भविष्य में और ठोस कदम उठाए जाएंगे।

उन्होंने आगे कहा कि पंजाब के अन्य जिलों में भी लोक अदालतें लगाई जाएंगी। जिंपा ने कहा कि सीएम भगवंत मान पंजाब के लोगों को पहले दिन से ही सभी सुविधाएं मुहैया कराने के लिए अथक प्रयास कर रहे हैं. सरकार का यह भी उद्देश्य है कि लोगों को सुविधाओं के लिए किसी भी प्रकार की कठिनाई का सामना न करना पड़े और सभी सुविधाएं बिना किसी परेशानी के उनके दरवाजे पर मिलें। यदि किसी नागरिक को कोई समस्या/शिकायत/कठिनाई है, तो उसका समयबद्ध तरीके से समाधान किया जाएगा। जिम्पा ने कहा कि यदि कोई अधिकारी/कर्मचारी लापरवाही का दोषी पाया जाता है तो उसके खिलाफ सख्त कार्रवाई की जाएगी।

जिंपा ने पंजाब के लोगों से अपील की कि राजस्व विभाग से संबंधित कोई भी काम करने के लिए किसी भी अधिकारी या कर्मचारी को कोई रिश्वत न दें और अगर कोई रिश्वत मांगता है तो इसकी सूचना तुरंत दी जानी चाहिए। उन्होंने कहा कि भ्रष्ट अधिकारियों व कर्मचारियों को किसी भी कीमत पर बख्शा नहीं जाएगा। उन्होंने कहा कि मुख्यमंत्री भगवंत मान के नेतृत्व वाली सरकार पंजाब को तरक्की की नई ऊंचाइयों पर ले जाने के लिए पूरी तरह वचनबद्ध है। उन्होंने राज्य को ‘रंगला पंजाब’ बनाने के लिए पंजाबियों से सहयोग मांगा।

Leave a Reply