KESARI NEWS NETWORK:
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਮੋਹਾਲੀ ‘ਚ ਉਸ ਦੇ ਸਮਰਥਕ ਇਕੱਠੇ ਹੋ ਗਏ ਹਨ। ਜਿਸ ਦੇ ਚੱਲਦੇ ਪੁਲਸ ਫੋਰਸ ਨਾਲ ਨਿਹੰਗ ਸਿੰਘਾਂ ਦੀ ਝੜਪ ਵੀ ਹੋ ਗਈ। ਦੱਸ ਦੇਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਸ਼ਾਹਕੋਟ, ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਅਜਨਾਲਾ ਕਾਂਡ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਜਲੰਧਰ ਪੁਲਸ ਦੀਆਂ 100 ਗੱਡੀਆਂ ਪਹੁੰਚੀਆਂ ਹੋਈਆਂ ਸਨ।