KESARI VIRASAT

ਕੇਸਰੀ ਵਿਰਾਸਤ

Latest news
ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ...
You are currently viewing ਪੰਜਾਬ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ
BE ‘AMBASSADORS OF GLORIOUS HERITAGE, PEACE, PROGRESS AND PROSPERITY’ OF THE STATE ACROSS THE GLOBE: CM TO DELEGATES OF G-20 SUMMIT

ਪੰਜਾਬ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ

ਅੰਮ੍ਰਿਤਸਰ, (ਕੇਸਰੀ ਨਿਊਜ਼ ਨੈੱਟਵਰਕ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ।

adv

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ADV

ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ ‘ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

Leave a Reply