KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ
Punjab Government to install 5172 chlorinators on water supply schemes of state: Jimpa

ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ।

adv
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ।

ADV
ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ  ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Leave a Reply