KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਅੰਮ੍ਰਿਤਪਾਲ ਦੇ ਘਰ ਦੋ ਡਿਪਟੀਆਂ ਦੀ ਅਗਵਾਈ ਹੇਠ ਪੁੱਜੀ ਭਾਰੀ ਪੁਲਿਸ ਫੋਰਸ
ਅੰਮ੍ਰਿਤਪਾਲ ਦੇ ਘਰ ਦੋ ਡਿਪਟੀਆਂ ਦੀ ਅਗਵਾਈ ਹੇਠ ਪੁੱਜੀ ਭਾਰੀ ਪੁਲਿਸ ਫੋਰਸ

ਅੰਮ੍ਰਿਤਪਾਲ ਦੇ ਘਰ ਦੋ ਡਿਪਟੀਆਂ ਦੀ ਅਗਵਾਈ ਹੇਠ ਪੁੱਜੀ ਭਾਰੀ ਪੁਲਿਸ ਫੋਰਸ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਪੰਜਵੇ ਦਿਨ ਵੀ ਜਾਰੀ ਹੈ। ਇਸੇ ਵਿਚਾਲੇ ਹੁਣ ਖਬਰ ਆਈ ਹੈ ਕਿ ਅੰਮ੍ਰਿਤਪਾਲ ਦੇ ਘਰ ਜੱਲੂਪੁਰ ਖੇੜਾ ‘ਚ ਉਹਦੇ ਪਰਿਵਾਰ ਤੋਂ ਪੁੱਛਗਿੱਛ ਕਰਨ ਲਈ ਪੰਜਾਬ ਪੁਲਿਸ ਪਹੂੰਚੀ ਹੈ ‘ਤੇ ਉਹਨਾਂ ਦੇ ਨਾਲ 2 DSP ਵੀ ਪਹੂੰਚੇ ਹਨ।

ਇਹ ਵੀ ਪੜ੍ਹੋ – ਅੰਮ੍ਰਿਤਪਾਲ ਕਿੱਥੇ ਗਿਆ? ਜਮੀਨ ਖਾ ਗਈ ਜਾਂ ਆਸਮਾਨ ਨਿਗਲ ਗਿਆ

adv

ਦੱਸ ਦਈਏ ਕਿ ਅੰਮ੍ਰਿਤਪਾਲ ਦੀ ਭਾਲ ਲਈ ਪੰਜਾਬ ‘ਚ ਸ਼ੁਰੂ ਕੀਤੇ ਗਏ ਸਰਚ ਅਭਿਆਨ ਦੇ ਚੌਥੇ ਦਿਨ ਪੰਜਾਬ ਪੁਲਿਸ ਦੇ IG ਸੁਖਚੈਨ ਸਿੰਘ ਗਿੱਲ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ, ““ਅੰਮ੍ਰਿਤਪਾਲ ਭੇਸ ਬਦਲ ਕੇ ਫਰਾਰ ਹੋਇਆ ਹੈ। ਉਸ ਨੇ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ‘ਚ ਕੱਪੜੇ ਬਦਲੇ। ਇੱਥੇ ਉਸ ਨੇ ਪੈਂਟ-ਸ਼ਰਟ ਪਾਈ ਅਤੇ ਮੋਟਰਸਾਈਕਲ ਤੇ ਫਰਾਰ ਹੋਣ ਚ ਕਾਮਯਾਬ ਰਿਹਾ।

ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਿਸ ਬ੍ਰੀਜ਼ਾ ਕਾਰ ਵਿਚ ਅੰਮ੍ਰਿਤਪਾਲ ਫਰਾਰ ਹੋਇਆ ਹੈ ਉਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਆਈ. ਜੀ. ਮੁਤਾਬਕ ਪੁਲਸ ਨੇ ਅੰਮ੍ਰਿਤਪਾਲ ਦੀ ਭੱਜਣ ਵਿਚ ਮਦਦ ਕਰਨ ਵਾਲੇ ਮਨਪ੍ਰੀਤ ਸਿੰਘ ਮੰਨਾ, ਗੁਰਦੀਪ ਸਿੰਘ ਦੀਪਾ, ਹਰਪ੍ਰੀਤ ਸਿੰਘ ਹੈਪੀ ਅਤੇ ਗੁਰਭੇਜ ਸਿੰਘ ਭੇਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਪੁਲਸ ਨੇ ਉਸ ਦੀਆਂ ਵੱਖ-ਵੱਖ ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਜਿਸ ਭੇਸ ਵਿਚ ਉਸ ਦੇ ਫਰਾਰ ਹੋਣ ਦਾ ਖ਼ਦਸ਼ਾ ਹੈ।

Leave a Reply