KESARI VIRASAT

ਕੇਸਰੀ ਵਿਰਾਸਤ

Latest news
ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ
You are currently viewing ਕਰਮਜੀਤ ਚੌਧਰੀ ਵੱਲੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਫਿਲੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ
Karamjit Chaudhary visits various villages of Phillaur constituency with MLA Vikramjit Singh Chaudhary

ਕਰਮਜੀਤ ਚੌਧਰੀ ਵੱਲੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਫਿਲੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਫਿਲੌਰ, (ਕੇਸਰੀ ਨਿਊਜ਼ ਨੈੱਟਵਰਕ) : ‘ਰਾਸ਼ਟਰ ਨਿਰਮਾਣ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਮੈਂ ਸਮੂਹ ਮਹਿਲਾ ਵੋਟਰਾਂ ਨੂੰ ਖਾਸ ਤੌਰ ‘ਤੇ ਅਪੀਲ ਕਰਦੀ ਹਾਂ ਕਿ ਉਹ ਚੋਣਾਂ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਫਿਲੌਰ ਦੇ ਵਿਕਾਸ ਵਿੱਚ ਆਪਣੀ ਭੂਮਿਕਾ ਨਿਭਾਉਣ।’ ਇਹ ਸ਼ਬਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਆਪਣੇ ਤੂਫ਼ਾਨੀ ਦੌਰੇ ਦੌਰਾਨ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਨੇ ਆਪਣੀ ਚੋਣ ਮੁਹਿੰਮ ਜਾਰੀ ਰੱਖਦਿਆਂ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਹਲਕੇ ਦੇ ਪਿੰਡ ਤੱਖਰ, ਪੱਤੀ ਲੁਹਾਰਾਂ, ਘੁੜਕਾ, ਰੁੜਕੀ, ਸੁਰਜਾ, ਕੁਤਬੇਵਾਲ, ਡੱਲੇਵਾਲ ਅਤੇ ਜੰਡ ਦਾ ਦੌਰਾ ਕੀਤਾ।

adv

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਨਿਭਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਸਿੰਘ ਆਪਣੇ ਕੰਮ ਪ੍ਰਤੀ ਬੇਹੱਦ ਸਮਰਪਿਤ ਸਨ ਤੇ ਉਨ੍ਹਾਂ ਨੇ ਹਮੇਸ਼ਾ ਹੀ ਸਾਨੂੰ ਸਾਰਿਆਂ ਨੂੰ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

ਉਹਨਾਂ ਆਖਿਆ ਕਿ ਇਹ ਸ਼ਾਇਦ ਪਹਿਲੀ ਵਾਰ ਹੈ ਕਿ ਕਿਸੇ ਵੱਡੀ ਰਾਜਨੀਤਕ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਇੱਕ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਇਹ ਬੇਹੱਦ ਅਹਿਮ ਹੈ ਕਿ ਹਰ ਔਰਤ ਚੋਣਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ। ਉਹਨਾਂ ਅੱਗੇ ਕਿਹਾ, “ਹਰ ਔਰਤ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਹਰ ਵੋਟ ਬੇਸ਼ਕੀਮਤੀ ਹੈ। ਵੋਟ ਪਾਉਣਾ ਸਾਡਾ ਸੰਵਿਧਾਨਕ ਅਧਿਕਾਰ ਹੈ ਅਤੇ ਇਹ ਲੋਕਤੰਤਰ ‘ਚ ਸਾਡੀ ਮਰਜ਼ੀ ਦਾ ਬਦਲਾਅ ਲਿਆਉਣ ਦਾ ਤਰੀਕਾ ਹੈ। ਮੈਂ ਮਹਿਲਾ ਸਸ਼ਕਤੀਕਰਨ ਲਈ ਦਿਨ-ਰਾਤ ਕੰਮ ਕਰਾਂਗੀ।”

ਕਰਮਜੀਤ ਕੌਰ ਚੌਧਰੀ ਨੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, ਤੁਹਾਡੇ ਸਾਰਿਆਂ ਦੇ ਆਸ਼ੀਰਵਾਦ ਸਦਕਾ ਹੀ ਚੌਧਰੀ ਪਰਿਵਾਰ ਲਗਭਗ ਇਕ ਸਦੀ ਤੋਂ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਮੈਂ ਇਸ ਪਰੰਪਰਾ ਨੂੰ ਜਾਰੀ ਰੱਖਣ ਦਾ ਵਾਅਦਾ ਕਰਦੀ ਹਾਂ।

ADV

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ‘ਆਪ’ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਆਮ ਆਦਮੀ ਦੀ ਨਹੀਂ, ਸਗੋਂ ‘ਐਡ ਆਦਮੀ’ ਦੀ ਸਰਕਾਰ ਹੈ। ਇਹ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਗੈਂਗਸਟਰ ਜੇਲ੍ਹਾਂ ਵਿੱਚੋਂ ਆਪਣਾ ਨੈੱਟਵਰਕ ਚਲਾ ਰਹੇ ਹਨ, ਮੋਬਾਈਲ ਫ਼ੋਨ ਤੇ ਇੰਟਰਨੈੱਟ ਦੀ ਵਰਤੋਂ ਕਰ ਰਹੇ ਸਨ, ਇੰਟਰਵਿਊ ਵੀ ਦੇ ਰਹੇ ਸਨ ਅਤੇ ਦੂਜੇ ਪਾਸੇ ਸਰਕਾਰ ਵੱਲੋਂ ਪੰਜਾਬ ਦੇ ਆਮ ਲੋਕਾਂ ਦਾ ਇੰਟਰਨੈੱਟ ਬੰਦ ਕਰ ਦਿੱਤਾ ਗਿਆ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਡੂੰਘੀ ਨੀਂਦ ਤੋਂ ਜਗਾਉਣ ਅਤੇ ਕਰਮਜੀਤ ਕੌਰ ਚੌਧਰੀ ਦਾ ਸਾਥ ਦੇਣ। ਕਾਂਗਰਸੀ ਉਮੀਦਵਾਰ ਪ੍ਰਤੀ ਭਾਰੀ ਉਤਸ਼ਾਹ ਦਿਖਾਉਂਦੇ ਹੋਏ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ।

ਇਹਨਾਂ ਮੌਕਿਆਂ ‘ਤੇ ਬਲਾਕ ਰੁੜਕਾ ਕਲਾਂ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ, ਤੱਖਰ ਸਰਪੰਚ ਮੇਜਰ ਸਿੰਘ, ਪੱਤੀ ਲੁਹਾਰਾਂ ਸਰਪੰਚ ਕੇਵਲ ਸਿੰਘ, ਘੁੜਕਾ ਸਰਪੰਚ ਰਾਮ ਲਾਲ, ਜੰਡ ਸਰਪੰਚ ਗੁਰਮੇਲ ਰਾਮ, ਮਨਜੀਤ ਸਿੰਘ, ਨਛੱਤਰ ਸਿੰਘ ਰਾਣਾ, ਗੁਰਮੇਲ ਸਿੰਘ ਲਾਲੀ, ਦਿਲਬਾਗ ਸਿੰਘ, ਬਲਵੀਰ ਕੁਮਾਰ, ਇੰਦਰਜੀਤ ਸਿੰਘ, ਨਛੱਤਰ ਸਿੰਘ, ਬਲਬੀਰ  ਸਿੰਘ ਬੱਬੂ, ਰਛਪਾਲ ਸਿੰਘ, ਨਿਰਮਲ ਸੂਰਜਾ, ਮੱਖਣ ਸਿੰਘ, ਰਾਮ ਲਾਲ, ਅਸ਼ਵਨੀ ਕੁਮਾਰ, ਕੇਸ਼ਵ ਕੁਮਾਰ, ਗੁਰਮੇਲ ਸਿੰਘ, ਸੁਖਪ੍ਰੀਤ ਸਿੰਘ, ਸੋਹਣ ਲਾਲ, ਕੁਲਦੀਪ ਕੁਮਾਰ, ਜਮਨਾ ਦਾਸ, ਮਾਸਟਰ ਗੁਰਦਿਆਲ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ ਅਤੇ ਦਲਜੀਤ ਸਿੰਘ ਮਹਿਮੀ ਹੋਰਾਂ ਸਮੇਤ ਹਾਜ਼ਰ ਸਨ।

Leave a Reply