KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵਿਸ਼ਵ ਜਲ ਦਿਵਸ ਮੌਕੇ ਦਿੱਤਾ ਪਾਣੀ ਬਚਾਉਣ ਦਾ ਸੰਦੇਸ਼
KMV diyan vidhyarthna ne vishav jal divas moke dita pani bachaun da sndesh

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵਿਸ਼ਵ ਜਲ ਦਿਵਸ ਮੌਕੇ ਦਿੱਤਾ ਪਾਣੀ ਬਚਾਉਣ ਦਾ ਸੰਦੇਸ਼


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਐਨਵਾਇਰਨਮੈਂਟ ਸਾਇੰਸ ਅਤੇ ਸਟੂਡੈਂਟ ਵੇਲਫੇਅਰ ਵਿਭਾਗ ਦੇ ਅੰਤਰਗਤ ਕਾਰਜਸ਼ੀਲ ਰੈੱਡ ਰਿੱਬਨ  ਕਲੱਬ ਵੱਲੋਂ ਵਿਸ਼ਵ ਜਲ ਦਿਵਸ ਮਨਾਉਂਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ। ਪਾਣੀ ਨੂੰ ਬਚਾਉਣ ਅਤੇ ਸੰਭਾਲਣ ਸਬੰਧੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਆਯੋਜਿਤ ਹੋਈ ਇਸ ਗਤੀਵਿਧੀ ਦੇ ਅੰਤਰਗਤ  ਕੇ. ਐਮ. ਵੀ. ਦੀ ਵਾਟਰ ਵਾਰੀਅਰਜ਼ ਟੀਮ ਨੇ ਇਸ ਵਿੱਚ ਭਾਗ ਲੈਂਦੇ ਹੋਏ ਆਪਣੇ ਪੋਸਟਰਾਂ ਵਿੱਚ ਪਾਣੀ ਦੀ ਅਹਿਮੀਅਤ, ਜ਼ਰੂਰਤ, ਬੱਚਤ ਅਤੇ ਗੰਧਲੇ ਪਾਣੀ ਦੀ ਸਮੱਸਿਆ, ਜਲ ਪ੍ਰਦੂਸ਼ਣ ਅਤੇ ਇਸ ਦੀ ਰੋਕਥਾਮ, ਹਰੇ-ਭਰੇ ਚੌਗਿਰਦੇ ਦੇ ਵਿੱਚ ਪਾਣੀ ਦੇ ਮਹੱਤਵ ਆਦਿ ਨੂੰ ਬਾਖੂਬੀ ਢੰਗ ਨਾਲ ਪੇਸ਼ ਕਰਦੇ ਹੋਏ ਆਪਣੀ ਕਲਾਤਮਕ ਸੂਝ-ਬੂਝ ਦਾ ਪ੍ਰਗਟਾਵਾ ਕੀਤਾ।

Also Read : ਪੰਜਾਬ ਸਰਕਾਰ ਸੂਬੇ ਵਿਚ ਅਰਾਜਕਤਾ ਨਹੀਂ ਸ਼ਾਂਤੀ ਬਹਾਲ ਕਰੇ: ਪ੍ਰੋ: ਸਰਚਾਂਦ ਸਿੰਘ ਖਿਆਲਾ

adv

ਵਰਨਣਯੋਗ ਹੈ ਕਿ ਕੇ.ਐਮ.ਵੀ. ਦੁਆਰਾ ਸ਼ੁੱਧ ਜਲ ਦੀ  ਮਹੱਤਤਾ ਅਤੇ ਇਸ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਲਈ ਸੰਗਠਿਤ ਟੀਮ ਵਾਟਰ ਵਾਰੀਅਰਜ਼ ਲਗਾਤਾਰ ਯਤਨਸ਼ੀਲ ਹੈ । ਇਸ ਟੀਮ ਦੁਆਰਾ ਜਿੱਥੇ ਕੈਂਪਸ ਵਿਚ ਵੀ ਸਾਫ-ਸੁਥਰੇ ਪਾਣੀ ਲਈ ਜਾਗਰੂਕਤਾ ਫੈਲਾਈ ਜਾਂਦੀ ਉੱਥੇ ਨਾਲ ਹੀ ਸਮਾਜਿਕ ਪੱਧਰ ਤੇ ਵੀ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕਰਕੇ ਲੋਕਾਂ ਨੂੰ ਪਾਣੀ ਦੇ ਬਚਾਅ ਅਤੇ ਸਹੀ ਉਪਯੋਗ ਬਾਰੇ ਸਮਝਾਇਆ ਜਾਂਦਾ ਹੈ।

ADV

ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਦੁਆਰਾ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਪਾਣੀ ਨੂੰ ਬਚਾਉਣ ਲਈ ਜਾਗਰੂਕਤਾ ਫੈਲਾਉਣ ਸਬੰਧੀ ਲਗਾਤਾਰ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਰਹਿੰਦਾ ਹੈ ਤਾਂ ਜੋ ਕੁਦਰਤੀ ਸੋਮਿਆਂ ਦੇ ਬਚਾਅ ਸਬੰਧੀ ਲੋਕਾਂ ਨੂੰ ਸਮਝਾਇਆ ਜਾ ਸਕੇ। ਇਸ ਵਿਸ਼ੇਸ਼ ਆਯੋਜਨ ਦੇ ਲਈ ਉਨ੍ਹਾਂ ਡਾ. ਮਧੂਮੀਤ, ਡੀਨ, ਸਟੂਡੈਂਟ ਵੈਲਫੇਅਰ, ਸ੍ਰੀਮਤੀ ਸਾਧਨਾ ਟੰਡਨ ਅਤੇ ਸ੍ਰੀਮਤੀ ਸੂਫਾਲਿਕਾ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।

Leave a Reply