KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ
Environment Minister Gurmeet Singh Meet Hare's response to the attention notice

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਸਰਕਾਰ ਨੇ ਪਹਿਲਾਂ ਹੀ 1/2/2016 ਵਰਜਿਨ ਜਾਂ ਰੀਸਾਈਕਲ ਪਲਾਸਟਿਕ ਦੇ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲ, ਵਿਕਰੀ ਜਾਂ ਵਰਤੋਂ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ।

Also Read :- ਵੱਡੀ ਖਬਰ : ਅੰਮ੍ਰਿਤਪਾਲ ਪੰਜਾਬ ਤੋਂ ਫਰਾਰ ਹੋ ਕੇ ਪਹੂੰਚਿਆ ਇਸ ਸੂਬੇ

adv

ਇਸ ਤੋਂ ਇਲਾਵਾ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਮਿਤੀ 16.02.2022 ਰਾਹੀਂ ਉਤਪਾਦਕਾਂ, ਆਯਾਤਕਾਂ, ਬਰਾਂਡ—ਮਾਲਕਾਂ (ਸ਼ਜ਼ਨOਤ) ਅਤੇ ਪਲਾਸਟਿਕ ਵੇਸਟ ਪ੍ਰੋਸੈਸਰਾਂ ਲਈ ਵਿਸਤਰਿਤ ਉਤਪਾਦਕਾਂ ਦੀ ਜਿ਼ਮੇਵਾਰੀ (ਈ.ਪੀ.ਆਰ) ਬਾਰੇ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਹਨਾਂ ਨੂੰ ਪਲਾਸਟਿਕ ਪੈਕੇਜਿੰਗ ਰਹਿੰਦ—ਖੂੰਹਦ ਦਾ ਪ੍ਰਬੰਧਨ ਕਰਨ ਲਈ ਔਨਲਾਈਨ ਕੇਂਦਰੀਕ੍ਰਿਤ ਪੋਰਟਲ ਤੇ ਰਜਿਸਟਰੇਸ਼ਨ ਦਿੱਤੀ ਜਾਂਦੀ ਹੈ। ਸਾਰੇ ਹਿੱਸੇਦਾਰ ਵਿਭਾਗ ਜਾਗਰੂਕਤਾ ਪੈਦਾ ਕਰ ਰਹੇ ਹਨ ਅਤੇ ਪਲਾਸਟਿਕ ਦੀ ਰਹਿੰਦ—ਖੂੰਹਦ ਨੂੰ ਕੰਟਰੋਲ ਕਰਨ ਲਈ ਪੂਰਨ ਤੋਰ ਤੇ ਯਤਨ ਕਰ ਰਹੇ ਹਨ।

ADV

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ।

ਪਲਾਸਟਿਕ ਕੈਰੀ ਬੈਗ ਤੇ ਪਾਬੰਦੀ ਨੂੰ ਲਾਗੂ ਕਰਨ ਲਈ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਸਮੇਤ ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੁਆਰਾ ਨਿਯਮਤ ਤੌਰ ਤੇ ਫੀਲਡ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।

ਬੋਰਡ ਦੇ ਅਧਿਕਾਰੀਆਂ ਵੱਲੋਂ ਅਕਤੂਬਰ—ਦਸੰਬਰ, 2022 ਦੇ ਸਮੇਂ ਦੌਰਾਨ 2165 ਨਿਰੀਖਣ ਕੀਤੇ ਗਏ, ਜਿਨ੍ਹਾਂ ਵਿੱਚੋਂ 447 ਉਲੰਘਣਾ ਕਰਨ ਵਾਲੇ ਫੜੇ ਗਏ। ਇਸ ਨਿਰੀਖਣ ਦੋਰਾਨ 3.026 ਮੀਟਰਿਕ ਟਨ ਪਲਾਸਟਿਕ ਕੈਰੀ ਬੈਗ ਜ਼ਬਤ ਕੀਤਾ ਗਿਆ ਅਤੇ ਉਲੰਘਣਾ ਕਰਨ ਵਾਲਿਆਂ ਤੋਂ 6.61 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ।

Leave a Reply