ਕੇਸਰੀ ਨਿਊਜ਼ ਨੈੱਟਵਰਕ: ਪੰਜਾਬ ਤੋਂ ਫਰਾਰ ਹੋਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਮਾਮਲੇ ‘ਚ ਦਿੱਲੀ ‘ਚ ਹੁਣ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਇੱਕ ਸਾਂਝਾ ਆਪ੍ਰੇਸ਼ਨ ਕਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਮਿਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ ਅਮਿਤ ਸਿੰਘ, ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ ‘ਤੇ ਤੁਹਾਡੇ ਜਾਣਕਾਰੀ ਲਈ ਦੱਸ ਦਈਏ ਕਿ ਇਹ ਬੀਮਾ ਪਾਲਿਸੀ ਦਾ ਕੰਮ ਕਰਦਾ ਹੈ। ਸਪੈਸ਼ਲ ਸੈੱਲ ਦੇ ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਅਮਿਤ ਸਿੰਘ ਨਾਂ ਦੇ ਵਿਅਕਤੀ ਨੂੰ ਪੰਜਾਬ ਪੁਲਸ 2 ਦਿਨ ਪਹਿਲਾਂ ਦਿੱਲੀ ਤੋਂ ਚੁੱਕ ਕੇ ਲੈ ਗਈ ਸੀ। ਹੁਣ ਪੰਜਾਬ ਪੁਲਿਸ ਇਸ ਤੋਂ ਪੁੱਛਗਿੱਛ ਕਰੇਗੀ ਅਤੇ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ। ਪੰਜਾਬ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆ ਰਿਹਾ।

amritpal de ghar do doptiyan di agwai heth puji bhari police force