KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼
Punjab government is leaving no stone unturned to provide employment opportunities to the youth: Aman Arora

ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ.ਜੀ.ਆਰ.ਐਂਡ.ਪੀ.ਜੀ.) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।

adv

ਇਸ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਡੀ.ਜੀ.ਆਰ. ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਨਿਰਧਾਰਤ ਸਮੇਂ ਵਿੱਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.), ਈ-ਆਫਿਸ ਅਤੇ ਸਟੇਟ ਡੀ.ਬੀ.ਟੀ. ਸੈੱਲ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।

ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੇ ਇੱਕ ਸਾਲ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਬਾਰੇ ਅਤੇ ਸੇਵਾ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਦੀ ਸੂਚੀ ਜਮ੍ਹਾਂ ਕਰਵਾਈ ਜਾਵੇ।

ADV

ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਹਰ ਪੱਧਰ ’ਤੇ ਹੋਰ ਸੁਧਾਰ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਨ ਕਿਹਾ ਤਾਂ ਜੋ ਸੂਚਨਾ ਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ  ਨਿਰਵਿਘਨ, ਪਾਰਦਰਸ਼ੀ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ  ਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

Leave a Reply