KESARI VIRASAT

ਕੇਸਰੀ ਵਿਰਾਸਤ

Latest news
ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ... ਆਪ ਦਾ ਨਾਅਰਾ ਬਦਲਾਅ ਸੀ ਜਾਂ ਬਦਲਾ? : ਸਰਕਾਰੀ ਇਮਾਰਤਾਂ ਦੀਆਂ ਕੰਧਾਂ 'ਤੇ ਲਿਖ ਕੇ ਵੇਚਿਆ ਜਾ ਰਿਹਾ ਚਿੱਟਾ ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ 'ਤੇ ਖੜ੍ਹਾ ਕੀਤਾ ਜਾਵੇਗਾ- ਤਰਨਜੀਤ ਸਿੰਘ ਸੰਧੂ ਸਮੁੰਦਰੀ. ਇਸ ਖੁਫ਼ੀਆ ਰਿਪੋਰਟ ਕਾਰਨ ਮੋਦੀ ਨੂੰ 14 ਮਹੀਨੇ ਬਾਅਦ ਵਾਪਸ ਲੈਣੇ ਪਏ ਤਿੰਨ ਖੇਤੀ ਕਾਨੂੰਨ:'ਫੌਜ 'ਚ ਨਾਰਾਜ਼ਗੀ, ਦੰਗੇ ਦੀ...
You are currently viewing ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ
NAMBERDAR UNION DELEGATION CALLS ON PUNJAB VIDHAN SABHA SPEAKER

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ।

ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਜਿਨ੍ਹਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ।

Also Read :- ਸਚਖੰਡ ਬੱਲਾਂ ਪਹੁੰਚੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ; ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ

adv
ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ੍ਹਾਂ ਲਈ ਕੀਤਾ ਕੁਝ ਨਹੀਂ। ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ੍ਹਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ।

ADV

ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸ੍ਰੀ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਸ੍ਰੀ ਧਰਮਿੰਦਰ ਸਿੰਘ ਖੱਟਰਾਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

Leave a Reply