ਕੇਸਰੀ ਨਿਊਜ਼ ਨੈੱਟਵਰਕ : ਅੰਮ੍ਰਿਤਪਾਲ ਸਿੰਘ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਦਰਅਸਲ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਪੁਲਿਸ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਨੂੰ ਫੜਨ ਲਈ ਗੰਭੀਰ ਨਹੀਂ ਹੈ। ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਨਿਲ ਵਿੱਜ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਕਿਸੇ ਵੀ ਸੂਬੇ ਦੀ ਪੁਲਿਸ ਦਾ ਮਨੋਬਲ ਨਹੀਂ ਢਾਹਿਆ ਜਾਣਾ ਚਾਹੀਦਾ। ਫਿਲਹਾਲ ਅੰਮ੍ਰਿਤਪਾਲ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
Also Read :- ਅੰਮ੍ਰਿਤਪਾਲ ਦੀ ਚਾਲ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੀ ਕੋਸ਼ਿਸ਼’ ਪੜ੍ਹੋ ਪੂਰੀ ਖ਼ਬਰ