KESARI VIRASAT

ਕੇਸਰੀ ਵਿਰਾਸਤ

Latest news
ਸੁਸ਼ੀਲ ਰਿੰਕੂ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਭੀੜ ਦੇਖ ਕੇ ਵਿਰੋਧੀ ਹੈਰਾਨ* ਅਜੀਤ ਅਖਬਾਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਖਿਲਾਫ ਜਲੰਧਰ 'ਚ FIR ਦਰਜ, 2 SDO ਗ੍ਰਿਫਤਾਰ *ਪੁਰਾਣਾ ਹਲਕਾ ਛੱਡ ਕੇ ਆਏ ਕਾਂਗਰਸ ਦੇ ਪੈਰਾਸ਼ੂਟ ਉਮੀਦਵਾਰ ਕਿਵੇਂ ਬਦਲਣਗੇ ਜਲੰਧਰ ਦੇ ਹਾਲਾਤ - ਸੁਸ਼ੀਲ ਰਿੰਕੂ* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੈਟ੍ਰਿਕ ਲਈ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਾ ਜ਼ਰੂਰੀ : ਸੰਨੀ ਸ਼ਰਮਾ ਆਪ' ਆਗੂ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ 'ਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਨੂੰ ਮਿਲੇਗੀ ਹੋਰ ਤਾਕਤ ਪ੍ਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਆਉਣਗੇ ਪੰਜਾਬ: ਇਸ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਕਰਨਗੇ ਰੈਲੀ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ: ਮੈਡੀਕਲ ਰਿਪੋਰਟ 'ਚ ਸਵਾਤੀ ਮਾਲੀਵਾਲ 'ਤੇ ... ਕੀ ਤੁਸੀਂ ਸਿੰਘਵੀ ਨੂੰ ਮਾਲੀਵਾਲ ਸੀਟ ਦੇਣ ਜਾ ਰਹੇ ਹੋ ਕੇਜਰੀਵਾਲ ਜੀ : ਜਦੋਂ ਮੈਂ ਸੀਐਮ ਨੂੰ ਇਹੀ ਗੱਲ ਕਹਿਣ ਗਈ ਸੀ; PA... ਭਾਜਪਾ ਨੇ ਦਿੱਤਾ ਕਾਂਗਰਸ ਤੇ ਆਪ ਨੂੰ ਵੱਡਾ ਝਟਕਾ: ਕਈ ਆਗੂਆਂ ਨੇ ਬਦਲੀ ਵਫਾਦਾਰੀ ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼
You are currently viewing ਐਚ.ਐਮ.ਵੀ. ਵਿਖੇ ਮਨਾਇਆ ਗਿਆ ਆਰੀਆ ਸਮਾਜ ਸਥਾਪਨਾ ਦਿਵਸ
HMV Arya Samaj Foundation Day celebrated at

ਐਚ.ਐਮ.ਵੀ. ਵਿਖੇ ਮਨਾਇਆ ਗਿਆ ਆਰੀਆ ਸਮਾਜ ਸਥਾਪਨਾ ਦਿਵਸ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – ਹੰਸਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਵਿਖੇ ਆਰੀਆ ਸਮਾਜ ਦਾ ਸਥਾਪਨਾ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸੰਸਕ੍ਰਿਤ ਵਿਭਾਗ ਦੀਆਂ ਵਿਦਿਆਰਥਣਾਂ, ਆਰੀਆ ਯੁਵਤੀ ਸਭਾ ਦੀ ਮੈਂਬਰ ਅਤੇ ਹੋਰ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਮਹਾਨ ਵਿਦਵਾਨਾਂ ਦੇ ਮਹਾਨ ਕੰਮਾਂ ਲਈ ਉਨ੍ਹਾਂ ਨੂੰ ਪ੍ਰਣਾਮ ਕਰਨਾ ਚਾਹੀਦਾ ਹੈ।

adv

ਮਹਾਰਿਸ਼ੀ ਦਇਆਨੰਦ ਜੀ ਦੀ 200ਵੀਂ ਜਯੰਤੀ ਮਨਾਉਣ ਦੀ ਕੜੀ ਦੌਰਾਨ ਵੇਦ ਵਿਦਿਆ ਨੂੰ ਨੌਜਵਾਨ ਸ਼ਕਤੀ ਤੱਕ ਪਹੁੰਚਾਉਣ ਦਾ ਜੋ ਕੰਮ ਲਗਾਤਾਰ ਇਸ ਮਹਾਵਿਦਿਆਲਾ ਵਿੱਚ ਕੀਤਾ ਜਾ ਰਿਹਾ ਹੈ, ਆਉਣ ਵਾਲੇ ਸਮੇਂ ਵਿੱਚ ਇਸ ਚੇਤਨਾ ਦੇ ਪ੍ਰਸਾਰ ਨਾਲ ਜਰੂਰ ਹੀ ਸੁੰਦਰ ਬਦਲਾਅ ਆਵੇਗਾ। ਉਨ੍ਹਾਂ ਨੇ ਵੇਦ ਅਤੇ ਯੋਗ ਨੂੰ ਜੀਵਨ ਦਾ ਅੰਗ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਤਿਆਰਥਪ੍ਰਕਾਸ਼ ਜਿਹੇ ਗ੍ਰੰਥ ਦੇ ਮਹਾਨ ਲੇਖਕ ਸਵਾਮੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਆਯੋਜਨ ਵਿੱਚ 25 ਵਿਦਿਆਰਥੀਆਂ ਨੇ ਆਪਣੇ-ਆਪਣੇ ਵਿਚਾਰ ਸਭਨਾਂ ਨਾਲ ਸਾਂਝੇ ਕੀਤੇ ਅਤੇ ਸ਼ਾਮ ਨੂੰ ਹੋਸਟਲ ਦੀਆਂ ਵਿਦਿਆਰਥਣਾਂ ਲਈ ਆਸਨ ਅਤੇ ਯੋਗ ਦਾ ਇਕ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਡੀਨ ਵੈਦਿਕ ਅਧਿਐਨ ਡਾ. ਮਮਤਾ ਨੇ ਸਾਰੀਆਂ ਵਿਦਿਆਰਥਣਾਂ ਨੂੰ ਇਹੋ ਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸੰਸਕ੍ਰਿਤ ਵਿਭਾਗ ਮੁਖੀ ਡਾ. ਮੀਨੂ ਤਲਵਾੜ ਨੇ ਕਿਹਾ ਕਿ ਰਿਸ਼ੀਵਰ ਦੇਵ ਦਇਆਨੰਦ ਜੀ ਨੇ ਸਾਨੂੰ ਸਵਰਾਜ ਅਤੇ ਸਵਦੇਸ਼ ਸ਼ਬਦ ਦਾ ਸੱਚੇ ਅਰਥਾਂ ਵਿੱਚ ਅਰਥ ਸਮਝਾਇਆ। ਉਨ੍ਹਾਂ ਨੇ ਮਹਿਲਾਵਾਂ ਦੇ ਵਿਕਾਸ ਲਈ ਕੰਮ ਕੀਤੇ। ਅੱਜ ਹਰੇਕ ਔਰਤ ਨੂੰ ਉਨ੍ਹਾਂ ਅੱਗੇ ਨਤਮਸਤਕ ਹੋਣਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹਿੰਦੀ ਵਿਭਾਗ ਮੁਖੀ ਡਾ. ਜੋਤੀ ਗੋਗੀਆ, ਹੋਰ ਫੈਕਲਟੀ ਮੈਂਬਰ ਅਤੇ ਹੋਸਟਲ ਵਾਰਡਨਾਂ ਵੀ ਮੌਜੂਦ ਰਹੀਆਂ।

Leave a Reply