KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਜਾਣੋ ਕੌਣ ਹੈ ਪੰਜਾਬ ਦੀ ਅਬਾਬਤ ਕੌਰ, ਜਿਸਦੇ ਪਰਿਵਾਰ ਦੀ PM ਮੋਦੀ ਨੇ ਕੀਤੀ ਤਾਰੀਫ਼
ਜਾਣੋ ਕੌਣ ਹੈ ਪੰਜਾਬ ਦੀ ਅਬਾਬਤ ਕੌਰ, ਜਿਸਦੇ ਪਰਿਵਾਰ ਦੀ PM ਮੋਦੀ ਨੇ ਕੀਤੀ ਤਾਰੀਫ਼

ਜਾਣੋ ਕੌਣ ਹੈ ਪੰਜਾਬ ਦੀ ਅਬਾਬਤ ਕੌਰ, ਜਿਸਦੇ ਪਰਿਵਾਰ ਦੀ PM ਮੋਦੀ ਨੇ ਕੀਤੀ ਤਾਰੀਫ਼


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਦੇ 99ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਸਾਲ ਮਨ ਕੀ ਬਾਤ ਪ੍ਰੋਗਰਾਮ ਦਾ ਇਹ ਤੀਜਾ ਐਪੀਸੋਡ ਸੀ। ਇਸ ਪ੍ਰੋਗਰਾਮ ਰਾਹੀਂ PM ਮੋਦੀ ਨੇ ਅੰਮ੍ਰਿਤਸਰ ‘ਚ ਰਹਿਣ ਵਾਲੇ ਇੱਕ ਪਰਿਵਾਰ ਨਾਲ ਲਾਈਵ ਗੱਲਬਾਤ ਕੀਤੀ। ਦੱਸ ਦਈਏ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸੁਖਬੀਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਸੁਪ੍ਰੀਤ ਕੌਰ ਦੀ ਇੱਕ ਬੇਟੀ ਹੋਈ ਸੀ, ਜਿਸਦਾ ਨਾਂ ਅਬਾਬਤ ਕੌਰ ਰੱਖਿਆ ਗਿਆ। ਅਬਾਬਤ ਸਿਰਫ 39 ਦਿਨਾਂ ਦੀ ਸੀ ਜਦੋਂ ਉਹ ਇਸ ਸੰਸਾਰ ਨੂੰ ਛੱਡ ਗਈ। ਬੱਚੇ ਦੀ ਮੌਤ ਤੋਂ ਬਾਅਦ ਸੁਖਬੀਰ ਸਿੰਘ ਸੰਧੂ ਅਤੇ ਉਸ ਦੀ ਮਾਂ ਸੁਪ੍ਰੀਤ ਕੌਰ ਨੇ ਅਬਵਾਤ ਦੇ ਅੰਗ ਦਾਨ ਕਰਨ ਦਾ ਪ੍ਰੇਰਨਾਦਾਇਕ ਫੈਸਲਾ ਲਿਆ। ਇਸ ਫੈਸਲੇ ਤੋਂ ਬਾਅਦ ਅਬਾਬਤ ਦੀ ਕਿਡਨੀ ਪਟਿਆਲਾ ਦੇ 15 ਸਾਲਾ ਨੌਜਵਾਨ ਨੂੰ ਟਰਾਂਸਪਲਾਂਟ ਕੀਤੀ ਗਈ ਸੀ।

adv

ਪੀ.ਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੰਗਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਡਾ ਇਕ ਫੈਸਲਾ ਕਈ ਲੋਕਾਂ ਦੀ ਜਾਨ ਬਚਾ ਸਕਦਾ ਹੈ। ਇਸ ਦੇ ਨਾਲ ਹੀ ਪੀ.ਐਮ. ਮੋਦੀ ਨੇ ਭਾਰਤ ਵਿੱਚ ਟਰਾਂਸਪਲਾਂਟ ਲਈ ਡੋਮੀਸਾਈਲ ਸ਼ਰਤ ਵੀ ਖਤਮ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦਾ ਕੋਈ ਵੀ ਵਿਅਕਤੀ ਕਿਸੇ ਵੀ ਸੂਬੇ ਵਿੱਚ ਜਾ ਕੇ ਬਿਨਾਂ ਕਿਸੇ ਝਿਜਕ ਦੇ ਟਰਾਂਸਪਲਾਂਟ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਤਸੱਲੀ ਦੀ ਗੱਲ ਹੈ ਕਿ ਅੱਜ ਦੇਸ਼ ਵਿੱਚ ਅੰਗਦਾਨ ਪ੍ਰਤੀ ਜਾਗਰੂਕਤਾ ਵੀ ਵੱਧ ਰਹੀ ਹੈ। ਸਾਲ 2013 ਵਿੱਚ ਸਾਡੇ ਦੇਸ਼ ਵਿੱਚ ਅੰਗਦਾਨ ਦੇ 5 ਹਜ਼ਾਰ ਤੋਂ ਵੀ ਘੱਟ ਮਾਮਲੇ ਸਾਹਮਣੇ ਆਏ ਸਨ। ਪਰ ਸਾਲ 2022 ਵਿੱਚ ਇਹ ਗਿਣਤੀ 15 ਹਜ਼ਾਰ ਤੋਂ ਵੱਧ ਹੋ ਗਈ ਹੈ। ਜਿਨ੍ਹਾਂ ਲੋਕਾਂ ਨੇ ਅੰਗ ਦਾਨ ਕੀਤੇ, ਉਨ੍ਹਾਂ ਦੇ ਪਰਿਵਾਰਾਂ ਨੇ ਸੱਚਮੁੱਚ ਬਹੁਤ ਹੀ ਪੁੰਨ ਦਾ ਕੰਮ ਕੀਤਾ ਹੈ।

ADV

Leave a Reply