KESARI VIRASAT

ਕੇਸਰੀ ਵਿਰਾਸਤ

Latest news
ਸੁਸ਼ੀਲ ਰਿੰਕੂ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਭੀੜ ਦੇਖ ਕੇ ਵਿਰੋਧੀ ਹੈਰਾਨ* ਅਜੀਤ ਅਖਬਾਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਖਿਲਾਫ ਜਲੰਧਰ 'ਚ FIR ਦਰਜ, 2 SDO ਗ੍ਰਿਫਤਾਰ *ਪੁਰਾਣਾ ਹਲਕਾ ਛੱਡ ਕੇ ਆਏ ਕਾਂਗਰਸ ਦੇ ਪੈਰਾਸ਼ੂਟ ਉਮੀਦਵਾਰ ਕਿਵੇਂ ਬਦਲਣਗੇ ਜਲੰਧਰ ਦੇ ਹਾਲਾਤ - ਸੁਸ਼ੀਲ ਰਿੰਕੂ* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੈਟ੍ਰਿਕ ਲਈ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਾ ਜ਼ਰੂਰੀ : ਸੰਨੀ ਸ਼ਰਮਾ ਆਪ' ਆਗੂ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ 'ਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਨੂੰ ਮਿਲੇਗੀ ਹੋਰ ਤਾਕਤ ਪ੍ਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਆਉਣਗੇ ਪੰਜਾਬ: ਇਸ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਕਰਨਗੇ ਰੈਲੀ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ: ਮੈਡੀਕਲ ਰਿਪੋਰਟ 'ਚ ਸਵਾਤੀ ਮਾਲੀਵਾਲ 'ਤੇ ... ਕੀ ਤੁਸੀਂ ਸਿੰਘਵੀ ਨੂੰ ਮਾਲੀਵਾਲ ਸੀਟ ਦੇਣ ਜਾ ਰਹੇ ਹੋ ਕੇਜਰੀਵਾਲ ਜੀ : ਜਦੋਂ ਮੈਂ ਸੀਐਮ ਨੂੰ ਇਹੀ ਗੱਲ ਕਹਿਣ ਗਈ ਸੀ; PA... ਭਾਜਪਾ ਨੇ ਦਿੱਤਾ ਕਾਂਗਰਸ ਤੇ ਆਪ ਨੂੰ ਵੱਡਾ ਝਟਕਾ: ਕਈ ਆਗੂਆਂ ਨੇ ਬਦਲੀ ਵਫਾਦਾਰੀ ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼
You are currently viewing 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
Vigilance Bureau arrests Patwari for taking bribe Rs 24,000

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

adv
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ ‘ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ADV
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply