KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੰਜਾਬ ‘ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ ‘ਚੈਟਬੋਟ’ ਲਾਂਚ
'Chatbot' launched in Punjab with the support of police for the safety of women and children and missing children

ਪੰਜਾਬ ‘ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ ‘ਚੈਟਬੋਟ’ ਲਾਂਚ


ਚੰਡੀਗੜ੍ਹ : ਮੋਹਾਲੀ ‘ਚ ਇਕ ਪ੍ਰੋਗਰਾਮ ਦੌਰਾਨ ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਚੈਟਬੋਟ ਲਾਂਚ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਸੰਸਦ ਮੈਂਬਰ ਰਹਿੰਦੇ ਹੋਏ 90% ਘਰੇਲੂ ਝਗੜਿਆਂ ਦੇ ਕੇਸ ਆਉਂਦੇ ਸੀ। ਬਹੁਤ ਸਾਰੇ ਮਸਲੇ ਬੈਠ ਕੇ ਨਿਬੇੜੇ ਜਾ ਸਕਦੇ ਹੁੰਦੇ ਹਨ। ਇਸ ਲਈ COUNSELLING ਦੀ ਜ਼ਰੂਰਤ ਹੁੰਦੀ ਹੈ।

ਇਹ ਵੀ ਪੜ੍ਹੋ :- ਐਚ.ਐਮ.ਵੀ. ਦੀ ਵਿਦਿਆਰਥਣ ਨੇ ਬੀਐਸਸੀ (IT.) ਸਮੈਸਟਰ-1 ਵਿੱਚ ਹਾਸਲ ਕੀਤਾ ਪਹਿਲਾ ਸਥਾਨ

adv

ਇਨਸਾਨ ਦਾ ਇਨਸਾਨਾਂ ਦੇ ਨਾਲ ਵਰਤਾਰਾ ਬਹੁਤ ਬੁਰਾ ਹੋ ਚੁੱਕਾ ਹੈ। ਡਿਜੀਟਲ ਜ਼ਮਾਨੇ ਦੇ ਨਾਲ ਪੁਲਿਸ ਨੂੰ ਵੀ ਡਿਜੀਟਲ ਹੋਣਾ ਚਾਹੀਦਾ ਹੈ। ਪੰਜਾਬ ਪੁਲਿਸ ਦੀ ਡਿਜੀਟਲ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਦੀ ਮੈਂ ਸ਼ਲਾਘਾ ਕਰਦਾ ਹਾਂ।ਉਨ੍ਹਾਂ ਕਿਹਾ ਕਿ ਅੱਜ ਗੁੰਮਸ਼ੁਦਾ ਵਿਅਕਤੀਆਂ ਨੂੰ ਲੱਭਣ ‘ਚ ਮਦਦ ਕਰਨ ਵਾਲੀ ਐਪ ਲਾਂਚ ਕੀਤੀ ਗਈ ਹੈ। ਸੰਸਦ ਮੈਂਬਰ ਰਹਿੰਦੇ ਮੈਂ ਆਪਣੇ ਲੋਕ ਸਭਾ ਹਲਕੇ ਨੂੰ CCTV ਕੈਮਰਿਆਂ ਨਾਲ ਲੈਸ ਕਰ ਦਿੱਤਾ ਸੀ। ਡਿਜੀਟਲ ਹੋਣ ਦੇ ਨਾਲ ਪੁਲਿਸ ਦਾ ਕੰਮ ਘਟ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜੋ ਐਪ ਲਾਂਚ ਕੀਤਾ ਗਿਆ ਹੈ, ਇਸ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਚ ਪੁਲਿਸ ਨੂੰ ਮਦਦ ਮਿਲੇਗੀ। ਸ਼ਿਕਾਇਤ ਮਿਲਣ ਉਪਰੰਤ ਉਸ ‘ਤੇ ਤੁਰੰਤ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 10 ਮਹਿਲਾ ਥਾਣਿਆਂ ਦੀ ਗਿਣਤੀ ਨੂੰ ਹੋਰ ਵਧਾਵਾਂਗੇ। ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਹੋਇਆ ਕਿ 5 ਜ਼ਿਲ੍ਹਿਆਂ ਦੀਆਂ SSP ਮਹਿਲਾਵਾਂ ਹਨ ਸਾਡੀ ਇੱਛਾ ਹੈ ਕਿ ਸਾਡੀਆਂ ਧੀਆਂ ਉੱਚੀਆਂ ਉਡਾਰੀਆਂ ਮਾਰਨ ਤੇ ਵੱਡੇ ਅਹੁਦਿਆਂ ਤੱਕ ਪਹੁੰਚਣ। ਸਾਨੂੰ ਮੁੰਡਿਆਂ ਤੇ ਕੁੜੀਆਂ ‘ਚ ਫ਼ਰਕ ਨਹੀਂ ਰੱਖਣਾ ਚਾਹੀਦਾ। ਮੈਨੂੰ ਉਮੀਦ ਹੈ ਕਿ ਨਵੀਂ ਟੈਕਨੋਲੋਜੀ ਦੇ ਨਾਲ ਅਸੀਂ ਲੱਖਾਂ ਬੱਚਿਆਂ ਦੀ ਜ਼ਿੰਦਗੀ ਬਚਾਅ ਸਕਾਂਗੇ।

ADV

ਮਾਨ ਨੇ ਕਿਹਾ ਕਿ ਨੌਜਵਾਨ ਸਾਡੀ ਨੀਂਹ ਹਨ। ਅਸੀਂ ਇਨ੍ਹਾਂ ਨੂੰ ਮਜ਼ਬੂਤ ਬਣਾਵਾਂਗ। ਜੇ ਅਸੀਂ ਨੀਂਹ ਮਜ਼ਬੂਤ ਰੱਖਾਂਗੇ ਤਾਂ ਇਨ੍ਹਾਂ ਨੇ ਕੌਮ ਆਪਣੇ-ਆਪ ਸਿਰਜ ਲੈਣੀ ਹੈ।

Leave a Reply